23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਜਾਰੀ ਨਾ ਕਰਨਾ ਸੂਬਾ ਸਰਕਾਰ ਦਾ ਦਿਵਾਲਾ-ਪ੍ਰੇਮ ਰੱਕੜ

ਅਜੀਤ ਡੈਸਕ 08-05-2026
ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ 5 ਮਈ ਤੱਕ ਪੈਨਸ਼ਨਾਂ ਜਾਰੀ ਨਾ ਕਰਨ ਤੋਂ ਇਸ ਤਰ੍ਹਾਂ ਲੱਗਦਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਡੂੰਘੇ ਆਰਥਿਕ ਸੰਕਟ 'ਚੋਂ ਗੁਜ਼ਰ ਰਹੀ ਹੋਵੇ | ਇਹ ਪ੍ਰਗਟਾਵਾ ਪੰਜਾਬ ਦੇ ਨਾਮਵਰ ਮੁਲਾਜ਼ਮ ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਤੇ ਸੀ. ਪੀ. ਆਈ. ਐੱਮ ਤਹਿਸੀਲ ਬਲਾਚੌਰ ਦੇ ਸਕੱਤਰ ਕਾਮਰੇਡ ਪ੍ਰੇਮ ਰੱਕੜ ਨੇ ਕੀਤਾ | ਕਾਮਰੇਡ ਰੱਕੜ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਨਿੱਤ ਰੋਜ਼ ਸਰਕਾਰੀ ਖ਼ਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ ਅਤੇ ਰਿਕਾਰਡ ਜੀ. ਐਸ. ਟੀ. ਇਕੱਤਰ ਹੋਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ | ਸਾਥੀ ਪ੍ਰੇਮ ਰੱਕੜ ਨੇ ਪੈਨਸ਼ਨਰਾਂ ਦੇ ਖਾਤਿਆਂ 'ਚ ਅੱਜ ਤੱਕ ਪੈਨਸ਼ਨਾਂ ਨਾ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਿਨਾ ਹੋਰ ਦੇਰੀ ਪੈਨਸ਼ਨ ਜਾਰੀ ਕਰੇ | ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਨਾ ਕੀਤੀ ਤਾਂ ਪੈਨਸ਼ਨਰਜ਼ ਜਥੇਬੰਦੀਆਂ ਪੰਜਾਬ ਸਰਕਾਰ ਖ਼ਿਲਾਫ਼ ਸਾਂਝੇ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੀਆਂ |
ਪਿਛਲੀ ਖ਼ਬਰ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਖੰਡੂਪੁਰ ਨੂੰ ਪੀਣ ਵਾਲੇ ਪਾਣੀ ਦਾ ਟੈਂਕਰ ਭੇਟ ਅਗਲੀ ਖ਼ਬਰ ਸਮਾਜ ਸੇਵੀ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ ਦੀ ਟੀਮ ਹੁਣ ਤੱਕ 12 ਅਣਪਛਾਤੀਆਂ ਲਾਸ਼ਾਂ ਦਾ ਕਰਵਾ ਚੁੱਕੀ ਹੈ ਸਸਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।