ਬਲਾਚੌਰ, 7 ਮਈ (ਨਰੇਸ਼ ਧੌਲ)-ਮੌਜੂਦਾ ਸਰਕਾਰ ਵਲੋਂ ਜਿਥੇ ਵੱਖ-ਵੱਖ ਪਿੰਡਾਂ ਅੰਦਰ ਬਹੁ-ਗਿਣਤੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ, ਉਥੇ ਪਿੰਡ ਖੰਡੂਪੁਰ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿਚ ਪਿੰਡ ਖੰਡੂਪੁਰ ਵਿਖੇ ਸਟੀਲ ਦੀ ਚਾਦਰ ਨਾਲ ਬਣਿਆ ਹੋਇਆ ਪੀਣ ਵਾਲੇ ਪਾਣੀ ਦਾ ਟੈਂਕਰ ਸਰਪੰਚ ਗੁਰਨਾਮ ਸਿੰਘ, ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਭੇਟ ਕੀਤਾ | ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ 'ਤੇ ਤਰਜੀਹ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਬਗੈਰ ਵਿਤਕਰਾ ਕੀਤਿਆਂ ਸਮੁੱਚੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ਸਰਪੰਚ ਗੁਰਨਾਮ ਸਿੰਘ ਵਲੋਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੌਧਰੀ ਅਸ਼ੋਕ ਕਟਾਰੀਆ, ਚੇਅਰਮੈਨ ਸਤਨਾਮ ਜਲਾਲਪੁਰ, ਚੇਅਰਮੈਨ ਸੇਠੀ ਉਧਨਵਾਲ, ਯੂਥ ਆਗੂ ਕਰਨਵੀਰ ਕਟਾਰੀਆ, ਰਣਵੀਰ ਸਿੰਘ ਧਾਲੀਵਾਲ, ਸਰਪੰਚ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਸਰਵਣ ਸਿੰਘ ਸਾਰੇ ਪੰਚਾਇਤ ਮੈਂਬਰ, ਨੰਬਰਦਾਰ ਅਵਤਾਰ ਸਿੰਘ, ਗੁਰਨਾਮ ਸਿੰਘ ਟੱਪਰੀਆਂ ਰਾਣੇਵਾਲ, ਸੁਲੱਖਣ ਸਿੰਘ ਬਛੌੜੀ, ਬਗ਼ੀਚਾ ਸਿੰਘ ਫ਼ਿਰਨੀ ਮਜਾਰਾ, ਸੋਨੂੰ ਘਮੌਰ ਸਾਰੇ ਸਰਪੰਚ, ਜੋਗਾ ਸਿੰਘ, ਪਿਆਰਾ ਸਿੰਘ, ਹਰਜੀਤ ਸਿੰਘ ਬੈਂਸ, ਦਿਲਾਵਰ ਸਿੰਘ, ਹਰਜਿੰਦਰ ਸਿੰਘ ਦਿਉਲ, ਜਸਵੰਤ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਅਜੀਮਲ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |