23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਟੈਂਡਾ ਸਕੂਲ ਵਿਖੇ ਮੈਰਿਟ ਵਿਦਿਆਰਥਣਾਂ ਤੇ ਰਾਸ਼ਟਰੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 08-05-2026
ਮੁਕੰਦਪੁਰ, 7 ਮਈ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਤੇ ਖੇਡਾਂ ਦੇ ਖੇਤਰ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀ ਖਿਡਾਰਨ ਦਾ ਉੱਚ ਅਧਿਕਾਰੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਸਕੂਲ ਇੰਚਾਰਜ ਸ੍ਰੀਮਤੀ ਰੇਖਾ ਭੱਲਾ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਗੁਰਕੀਤ ਕੌਰ ਸਪੁੱਤਰੀ ਗੁਰਦੀਪ ਸਿੰਘ ਨੇ ਅੱਠਵੀਂ ਜਮਾਤ 'ਚੋਂ ਪੰਜਾਬ ਭਰ ਵਿਚੋਂ 13ਵਾਂ ਸਥਾਨ ਹਾਸਿਲ ਕੀਤਾ | ਅਵਨੀਤ ਕੌਰ ਸਪੁੱਤਰੀ ਸਵ. ਗੁਰਨਾਮ ਸਿੰਘ ਨੇ ਸੂਬਾ ਪੱਧਰੀ ਮੈਰਿਟ ਵਿਚ 16ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਡੋਲੀ ਸਪੁੱਤਰੀ ਜਗਦੇਵ ਕੁਮਾਰ ਜੋ ਕਿ ਤਿੰਨ ਵਾਰ ਦੀ ਨੈਸ਼ਨਲ ਚੈਂਪੀਅਨ ਰਹਿ ਚੁੱਕੀ ਹੈ, ਦੀਆਂ ਖੇਡ ਪ੍ਰਾਪਤੀਆਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਕਰਨ ਤੇ ਸਿੱਖਿਆ ਰਾਹੀਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਜਿਥੇ ਅਧਿਆਪਕਾਂ ਨੇ ਆਪਣੀ ਨੇਕ ਕਮਾਈ 'ਚੋਂ ਹੋਣਹਾਰ ਬੱਚਿਆਂ ਨੂੰ 5100/5100 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ, ਉੱਥੇ ਹੀ ਸਕੂਲ ਦੇ ਵਿਕਾਸ ਵਿਚ ਯੋਗਦਾਨ ਪਾਉਣ ਵਾਲੀ ਐਸ. ਐਮ. ਸੀ. ਕਮੇਟੀ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਵੀ ਸਨਮਾਨ ਕੀਤਾ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਤੇ ਰਟੈਂਡਾ ਸਕੂਲ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ 'ਤੇ ਮੌਜੂਦ ਸੀ | ਸਮਾਗਮ ਦੇ ਅਖੀਰ ਵਿਚ ਯਾਦਗਾਰ ਵਜੋਂ ਸਕੂਲ ਕੈਂਪਸ ਵਿਚ ਬੂਟਾ ਲਗਾਇਆ | ਸਟੇਜ ਸੰਚਾਲਨ ਦੀ ਭੂਮਿਕਾ ਸੁਖਵਿੰਦਰ ਕੁਮਾਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ | ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਭਵਿੱਖ 'ਚ ਹੋਰ ਮਿਹਨਤ ਕਰਨ ਦਾ ਅਹਿਦ ਲਿਆ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਖੰਡੂਪੁਰ ਵਿਖੇ ਲਗਾਇਆ ਵਿਸ਼ੇਸ਼ ਜਾਗਰੂਕਤਾ ਕੈਂਪ ਅਗਲੀ ਖ਼ਬਰ ਡੀ. ਏ. ਨਾ ਦੇਣ 'ਤੇ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਭੁਗਤਣਾ ਪਵੇਗਾ ਵੱਡਾ ਖ਼ਮਿਆਜ਼ਾ-ਸੇਵਾ ਮੁਕਤ ਪਟਵਾਰੀ ਕਾਨੂੰਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।