23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖੇਤੀਬਾੜੀ ਵਿਭਾਗ ਨੇ ਖੰਡੂਪੁਰ ਵਿਖੇ ਲਗਾਇਆ ਵਿਸ਼ੇਸ਼ ਜਾਗਰੂਕਤਾ ਕੈਂਪ

ਅਜੀਤ ਡੈਸਕ 08-05-2026
ਬਲਾਚੌਰ, 7 ਮਈ (ਨਰੇਸ਼ ਧੌਲ)-ਖੇਤੀਬਾੜੀ ਵਿਭਾਗ ਵਲੋਂ ਡਾ. ਨਿਤਿਨ ਖੇਤੀਬਾੜੀ ਅਫ਼ਸਰ ਸੜੋਆ ਦੀ ਅਗਵਾਈ ਹੇਠ ਪਿੰਡ ਖੰਡੂਪੁਰ ਵਿਖੇ ਸੀ. ਆਰ. ਐਮ. ਸਕੀਮ ਤਹਿਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ | ਕੈਂਪ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸੜੋਆ ਨੇ ਆਖਿਆ ਕਿ ਪੰਜਾਬ ਸਰਕਾਰ ਤੇ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਇਸ ਕਰਕੇ ਕੋਈ ਵੀ ਕਿਸਾਨ ਵੀਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਵੇ ਸਗੋਂ ਕਣਕ ਦੇ ਨਾੜ ਦੀ ਤੂੜੀ ਬਣਾ ਕੇ ਪਸ਼ੂਆਂ ਦੇ ਚਾਰੇ ਲਈ ਵਰਤਣ ਨੂੰ ਤਰਜੀਹ ਦੇਵੇ ਜਾਂ ਫਿਰ ਸੁਪਰਸੀਡਰ, ਹੈਪੀਸੀਡਰ ਜਾਂ ਤਵੀਆਂ ਨਾਲ ਬਹਾਈ ਕਰਕੇ ਕਣਕ ਦੇ ਨਾੜ ਨੂੰ ਜ਼ਮੀਨ ਵਿਚ ਹੀ ਮਿਲਾਇਆ ਜਾਵੇ, ਜਿਸ ਨਾਲ ਖੇਤਾਂ ਵਿਚ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿ ਸਕੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਜਿਸ ਵੀ ਕਿਸਾਨ ਵੀਰ ਨੇ ਸਾਉਣੀ ਰੁੱਤ ਵਿਚ ਮੱਕੀ ਦੀ ਕਾਸ਼ਤ ਕਰਨੀ ਹੈ, ਉਨ੍ਹਾਂ ਕਿਸਾਨਾਂ ਨੂੰ ਵਿਭਾਗ ਨਾਲ ਤਾਲਮੇਲ ਕਰਕੇ ਆਪਣੇ ਖੇਤਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ, ਕਿਉਂਕਿ ਸਰਕਾਰ ਵੱਲੋਂ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ (ਢਾਈ ਏਕੜ) 1750 ਸਬਸਿਡੀ ਵਜੋਂ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਕ ਕਿਸਾਨ ਭਰਾ ਵੱਧ ਤੋਂ ਵੱਧ ਪੰਜ ਏਕੜ ਤੱਕ ਦੀ ਸਬਸਿਡੀ ਪ੍ਰਾਪਤ ਕਰ ਸਕਦਾ ਹੈ | ਇਸ ਮੌਕੇ ਵਰਿੰਦਰ ਪਾਲ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਆਖਿਆ ਕਿ ਵਿਭਾਗ ਕੋਲ ਜਿਪਸਮ ਖਾਦ ਵੀ ਉਪਲਬਧ ਹੈ, ਜਿਸ ਕਿਸਾਨ ਵੀਰ ਨੇ ਪ੍ਰਾਪਤ ਕਰਨੀ ਹੋਵੇ ਉਹ ਵਿਭਾਗ ਨਾਲ ਸੰਪਰਕ ਕਰਕੇ 50 ਫ਼ੀਸਦੀ ਸਬਸਿਡੀ 'ਤੇ ਪ੍ਰਾਪਤ ਕਰ ਸਕਦੇ ਹਨ | ਰਜਿੰਦਰ ਪਾਲ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਆਖਿਆ ਕਿ ਖੇਤੀਬਾੜੀ ਵਿਭਾਗ ਕੋਲ ਜਲਦੀ ਹੀ ਜੰਤਰ ਢਾਂਚੇ ਦਾ ਬੀਜ ਪਹੁੰਚਣ ਵਾਲਾ ਹੈ, ਜਿਸ ਵੀ ਕਿਸਾਨ ਨੇ ਬੀਜ ਹਰੀ ਖਾਦ ਦਾ ਲੈਣਾ ਹੋਵੇ ਉਹ ਵੀ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਗੁਰਨਾਮ ਸਿੰਘ ਸਰਪੰਚ, ਜੋਗਾ ਸਿੰਘ, ਇੰਦਰਜੀਤ ਸਿੰਘ, ਬਚਿੱਤਰ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਸ਼ਿੰਗਾਰਾ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ, ਦਿਲਾਵਰ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਪਿਆਰਾ ਸਿੰਘ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਨਰੰਜਣ ਪਾਲ ਹੀਉਂ ਦਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣਨ ਉਪਰੰਤ ਸਨਮਾਨ ਅਗਲੀ ਖ਼ਬਰ ਰਟੈਂਡਾ ਸਕੂਲ ਵਿਖੇ ਮੈਰਿਟ ਵਿਦਿਆਰਥਣਾਂ ਤੇ ਰਾਸ਼ਟਰੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।