28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 22-05-2026
ਜਾਡਲਾ, 21 ਮਈ (ਹਰਕੰਵਲ ਸਿੰਘ ਕੌਲਗੜ੍ਹ)-ਪੁਲਿਸ ਚੌਕੀ ਜਾਡਲਾ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨਹਿਰ ਦੀ ਪਟੜੀ 'ਤੇ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਪੁਲਿਸ ਵਾਹਨ ਨੂੰ ਦੇਖਦੇ ਹੀ ਘਬਰਾ ਗਿਆ | ਉਸ ਨੇ ਤੁਰੰਤ ਆਪਣੇ ਕੋਲੋਂ ਇਕ ਲਿਫਾਫਾ ਸੁੱਟ ਦਿੱਤਾ | ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਜਦੋਂ ਸੁੱਟੇ ਹੋਏ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਨੇ ਆਪਣਾ ਨਾਂਅ ਗੁਰਪ੍ਰੀਤ ਉਰਫ਼ ਮਨੀ ਪੁੱਤਰ ਮੰਗਾ ਰਾਮ ਵਾਸੀ ਲੰਗੜੋਆ ਦੱਸਿਆ | ਏ. ਐੱਸ. ਆਈ. ਸੰਜੀਵ ਕੁਮਾਰ ਨੇ ਕਿਹਾ ਕਿ ਕਥਿਤ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਖਾਲੀ ਪਲਾਟ 'ਚ ਮਿਲੀਆਂ ਸਰਕਾਰੀ ਕਣਕ ਦੀਆਂ ਸ਼ੱਕੀ ਹਾਲਤ 'ਚ ਬੋਰੀਆਂ ਅਗਲੀ ਖ਼ਬਰ ਲੋਕ 'ਆਪ' ਸਰਕਾਰ ਤੋਂ ਬੇਖੌਫ਼ ਹੋ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।