30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਕਿਸਾਨ ਚਿੰਤਾ 'ਚ-ਜੱਗਾ ਪਹਿਲਵਾਨ

ਅਜੀਤ ਡੈਸਕ 25-05-2026
ਘੁੰਮਣਾਂ, 24 ਮਈ (ਮਹਿੰਦਰਪਾਲ ਸਿੰਘ)-ਝੋਨੇ ਦਾ ਸੀਜਨ ਨੇੜੇ ਹੈ ਸਰਕਾਰ ਵਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਕਾਰਨ ਕਿਸਾਨ ਚਿੰਤਾ 'ਚ ਹਨ | ਇਹ ਵਿਚਾਰ ਕਿਸਾਨ ਜੱਗਾ ਪਹਿਲਵਾਨ ਨੇ ਪੱਤਰਕਾਰਾਂ ਨਾਲ ਪ੍ਰਗਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਅਸਮਾਨੀ ਛੂਹ ਰਹੀਆਂ ਹਨ ਉਪਰੋਂ ਵਾਧਾ ਕੀਤਾ ਜਾ ਰਿਹਾ ਹੈ | ਝੋਨੇ ਦੇ ਸੀਜਨ 'ਚ ਡੀਜਲ ਤੇਲ ਦੀ ਵੱਧ ਵਰਤੋਂ ਹੁੰਦੀ ਹੈ | ਮਹਿੰਗਾਈ ਨੇ ਪਹਿਲਾਂ ਹੀ ਦੇਸ਼ ਦੇ ਲੋਕਾਂ ਦਾ ਲੱਕ ਤੋੜ ਰੱਖਿਆ ਹੈ | ਟਰਾਂਸਪੋਰਟ ਮਾਲਕਾਂ ਤੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ |
ਪਿਛਲੀ ਖ਼ਬਰ ਥਾਣਾ ਸਦਰ ਬੰਗਾ ਵਿਖੇ ਰਾਹਤ ਕੈਂਪ ਲਗਾਇਆ ਅਗਲੀ ਖ਼ਬਰ ਚੇਅਰਮੈਨ ਜਲਾਲਪੁਰ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।