22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੱਕ ਕਲਾਲ ਵਿਖੇ ਸੰਤ ਅਮਰ ਦਾਸ ਢੱਕੀ ਵਾਲਿਆਂ ਦੀ ਬਰਸੀ 29 ਨੂੰ -ਬਾਬਾ ਸੁਖਦੇਵ ਸਿੰਘ

ਅਜੀਤ ਡੈਸਕ 26-05-2026
ਬੰਗਾ, 25 ਮਈ (ਧਰਮਵੀਰ ਪਾਲ)-ਮਹਾਨ ਤਪੱਸਵੀ ਸੰਤ ਬਾਬਾ ਅਮਰ ਦਾਸ ਦੀ 70ਵੀਂ ਸਾਲਾਨਾ ਬਰਸੀ ਸਮਾਗਮ ਤਪ ਅਸਥਾਨ ਅਮਰਪੁਰੀ ਪਿੰਡ ਚੱਕ ਕਲਾਲ ਵਿਖੇ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਨਗਰ ਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਮਈ ਨੂੰ ਮਨਾਈ ਜਾ ਰਹੀ ਹੈ | ਇਸ ਸੰਬੰਧੀ ਸੰਤ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਅਸਥਾਨ 'ਤੇ 27 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 29 ਮਈ ਨੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਕੀਰਤਨੀ ਜਥੇ, ਢਾਡੀ ਜਥੇ, ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ | ਬਾਅਦ 'ਚ ਵੱਖ-ਵੱਖ ਡੇਰਿਆਂ ਤੋਂ ਆਏ ਹੋਏ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਸ਼ੀਰਵਾਦ ਦੇਣਗੇ | ਇਸ ਮੌਕੇ ਸੇਵਾ ਸੁਸਾਇਟੀ ਪੰਜਾਬ ਮੁੱਖ ਸਰਪ੍ਰਸਤ ਬਲਦੀਸ਼ ਕੌਰ ਦੇ ਸਹਿਯੋਗ ਨਾਲ ਰਾਜਾ ਹਸਪਤਾਲ ਨਵਾਂਸ਼ਹਿਰ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਮਰੀਜ਼ਾਂ ਨੂੰ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਲਾਵਾਰਸ ਖ਼ੰੂਖ਼ਾਰ ਕੁੱਤਿਆਂ ਸੰਬੰਧੀ ਸੁਪਰੀਮ ਕੋਰਟ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਸਾਹਦੜਾ ਅਗਲੀ ਖ਼ਬਰ ਸਰਦਾਰ ਸ਼ੰਕਰ ਸਿੰਘ ਭਾਟੀਆ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।