14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

'ਮੇਰੀ ਰਸੋਈ' ਯੋਜਨਾ ਮਹਿੰਗਾਈ ਦੇ ਸਮੇਂ ਲੋੜਵੰਦਾਂ ਲਈ ਸਹਾਰਾ ਬਣੀ-ਵਿਧਾਇਕ ਜਿੰਪਾ

ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ 'ਚ ਕਰਵਾਏ ਇਕ ਪ੍ਰੋਗਰਾਮ ਦੌਰਾਨ 'ਮੇਰੀ ਰਸੋਈ' ਯੋਜਨਾ ਤਹਿਤ ਵਿਸ਼ੇਸ਼ ਰਾਸ਼ਨ ਕਿੱਟਾਂ ਵੰਡੀਆਂ | ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਤੇ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਯੋਜਨਾ ਸਿਰਫ਼ ਰਾਸ਼ਨ ਵੰਡ ਤੱਕ ਸੀਮਤ ਨਹੀਂ ਹੈ, ਸਗੋਂ ਲੋੜਵੰਦ ਪਰਿਵਾਰਾਂ ਦੀ ਇੱਜ਼ਤ ਤੇ ਸੁਰੱਖਿਆ ਨਾਲ ਜੁੜੀ ਇਕ ਮਹੱਤਵਪੂਰਨ ਪਹਿਲਕਦਮੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਇਕ ਮਹੱਤਵਪੂਰਨ ਰਾਹਤ ਹੈ, ਜਿਸ ਨਾਲ ਰਸੋਈ ਦੇ ਖ਼ਰਚੇ ਕਾਫ਼ੀ ਘੱਟ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਨਤਾ ਦੇ ਵਿਸ਼ਵਾਸ ਨੂੰ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਭਾਵਨਾ ਨਾਲ ਹਲਕੇ ਦੇ ਹਰ ਖੇਤਰ ਵਿਚ ਵਿਕਾਸ ਤੇ ਜਨਤਕ ਭਲਾਈ ਪਹਿਲਕਦਮੀਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਸੰਦੀਪ ਤੇ ਵੱਡੀ ਗਿਣਤੀ 'ਚ ਮੁਹੱਲਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਨਵੀਂ ਬਣਾਉਣ ਲਈ ਪੁੱਟੀ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਬਣੀ ਲਾਵਾਰਸ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 'ਤੇ ਟਾਂਡਾ/ਮਿਆਣੀ ਵਿਸ਼ੇਸ਼ ਸਪਲੀਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।