14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਇਮਾਨ ਸਿੰਘ ਮਾਨ 3 ਨੂੰ ਮੁਕੇਰੀਆਂ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ-ਸਿੰਗੜੀਵਾਲਾ

ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 13 ਜੂਨ ਨੂੰ ਫਗਵਾੜਾ ਵਿਖੇ ਬੇਗਮਪੁਰਾ ਖ਼ਾਲਸਾ ਲਹਿਰ ਦਾ ਆਰੰਭ ਕਰਨ ਲਈ ਵੱਡਾ ਇਕੱਠ ਕੀਤਾ ਜਾ ਰਿਹਾ ਹੈ | ਪਾਰਟੀ ਦੇ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਮੁਕੇਰੀਆਂ ਵਿਖੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ 3 ਜੂਨ ਨੂੰ ਵਿਸ਼ੇਸ਼ ਮੀਟਿੰਗ ਹੋ ਰਹੀ ਹੈ, ਜਿਸ 'ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਤੇ ਡਾ. ਹਰਜਿੰਦਰ ਸਿੰਘ ਜੱਖੂ ਦੋਆਬਾ ਇੰਚਾਰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਹੋਣਗੇ | ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਪਾਰਟੀ ਦਫ਼ਤਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਸਿੰਗੜੀਵਾਲਾ ਨੇ ਕਿਹਾ ਕਿ ਸਿਆਸੀ ਤੌਰ 'ਤੇ ਤਬਦੀਲੀ ਲਿਆਉਣ ਲਈ ਗੁਰੂ ਸਾਹਿਬਾਨ ਵਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਚੱਲਣ ਲਈ 'ਬੇਗਮਪੁਰਾ ਖਾਲਸਾ ਲਹਿਰ' ਆਰੰਭ ਕਰਨੀ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਕਾਰਜ ਹੈ ਇਸ ਕਾਰਜ ਨੂੰ ਪੂਰਾ ਕਰਨ ਲਈ ਇਸ ਸਮੇਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ | ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਉਨ੍ਹਾਂ ਦੇ ਸ਼ਹੀਦ ਹੋਏ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜ਼ਿਲੇ੍ਹ ਤੋਂ ਵੱਡੀ ਪੱਧਰ 'ਤੇ ਹਾਜ਼ਰੀ ਭਰੀ ਜਾਵੇਗੀ | ਇਸ ਮੌਕੇ ਸੰਦੀਪ ਸਿੰਘ ਖ਼ਾਲਸਾ ਟਾਂਡਾ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆਂ, ਹਰਵਿੰਦਰ ਸਿੰਘ ਹੀਰਾ, ਜਗਦੀਸ਼ ਸਿੰਘ ਚੱਬੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਨ-ਆਸ਼ੀਰਵਾਦ ਯਾਤਰਾ ਨੂੰ ਮਿਲ ਰਿਹਾ ਭਰਪੂਰ ਸਮਰਥਨ-ਸੰਨੀ ਮਹਿਤਾ ਅਗਲੀ ਖ਼ਬਰ ਅਕਾਲੀ ਆਗੂ ਸਿਮਰਜੀਤ ਸਿੰਘ ਅਟਵਾਲ ਦੇ ਵੱਡੇ ਭਰਾ ਅਮਰਜੀਤ ਸਿੰਘ ਅਟਵਾਲ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।