15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬੈਂਕਾਂ 'ਚ ਨਕਦੀ ਦੀ ਕਮੀ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ-ਸੁਰਿੰਦਰ ਬੈਂਸ

ਅਜੀਤ ਡੈਸਕ 01-06-2026
ਉਸਮਾਨਪੁਰ, 31 ਮਈ (ਸੰਦੀਪ ਮਝੂਰ)-ਇਲਾਕੇ ਅੰਦਰ ਆਉਂਦੀਆਂ ਵੱਖ-ਵੱਖ ਬੈਂਕਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਨਕਦੀ (ਕੈਸ਼) ਦੀ ਕਮੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਸੁਰਿੰਦਰ ਸਿੰਘ ਬੈਂਸ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਕਈ ਖਾਤਾਧਾਰਕ ਆਪਣੀ ਹੀ ਜਮ੍ਹਾਂ ਰਕਮ ਕੱਢਣ ਲਈ ਬੈਂਕਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ ਜਦਕਿ ਕਈ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਵਿਚ ਵੀ ਲੋੜ ਅਨੁਸਾਰ ਰਕਮ ਨਹੀਂ ਮਿਲ ਰਹੀ | ਇਸ ਸਥਿਤੀ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਤੋਂ ਤੁਰੰਤ ਦਖਲ ਦੇ ਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਬੈਂਕਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਇਸ ਦਾ ਅਸਰ ਆਮ ਜਨਜੀਵਨ ਤੇ ਕਾਰੋਬਾਰਾਂ 'ਤੇ ਵੀ ਪੈ ਰਿਹਾ ਹੈ | ਛੋਟੇ ਦੁਕਾਨਦਾਰ, ਮਜ਼ਦੂਰ, ਕਿਸਾਨ ਤੇ ਦਿਹਾੜੀਦਾਰ ਵਰਗ ਇਸ ਸਥਿਤੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਆਪਣੇ ਹੀ ਖਾਤਿਆਂ ਵਿਚੋਂ ਰਕਮ ਕੱਢਣ ਵਿਚ ਮੁਸ਼ਕਿਲ ਆਉਂਦੀ ਰਹੀ ਤਾਂ ਇਸ ਨਾਲ ਬੈਂਕਿੰਗ ਪ੍ਰਣਾਲੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਵੀ ਪ੍ਰਭਾਵਿਤ ਹੋ ਸਕਦਾ ਹੈ | ਉਨ੍ਹਾਂ ਸਰਕਾਰ ਅਤੇ ਰਿਜ਼ਰਵ ਬੈਂਕ ਆਫ ਇੰਡੀਆ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਚੋਣਾਂ 'ਚ 'ਆਪ' ਦੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ-ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਮਨਰੇਗਾ ਵਰਕਰ ਨੇ ਪੰਜ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।