15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਦੇ ਵਿਸਥਾਰ ਮੰਥਨ ਸੰਬੰਧੀ ਮੀਟਿੰਗ

ਅਜੀਤ ਡੈਸਕ 01-06-2026
ਨਵਾਂਸ਼ਹਿਰ, 31 ਮਈ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਨਵਾਂਸ਼ਹਿਰ ਚੋਣਾਂ ਵਿਚ ਭਾਜਪਾ ਵਲੋਂ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੇ ਸਮੁੱਚੇ ਚੋਣ ਪ੍ਰਚਾਰ ਦਾ ਵਿਸਥਾਰ ਨਾਲ ਮੰਥਨ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਸਾਰੇ ਉਮੀਦਵਾਰਾਂ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਨੇ ਪੂਰੀ ਮਿਹਨਤ ਤੇ ਸਮਰਪਣ ਨਾਲ ਚੋਣ ਮੈਦਾਨ ਵਿਚ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਹਿੱਸਾ ਹਨ ਅਤੇ ਇਨ੍ਹਾਂ ਤੋਂ ਮਿਲੇ ਤਜਰਬਿਆਂ ਦੇ ਆਧਾਰ 'ਤੇ ਪਾਰਟੀ ਭਵਿੱਖ ਵਿਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ | ਮੀਟਿੰਗ ਦੌਰਾਨ ਸਾਰੇ ਉਮੀਦਵਾਰਾਂ ਨੇ ਇਕ ਸੁਰ ਵਿਚ ਪਾਰਟੀ ਦੀ ਵਿਚਾਰਧਾਰਾ ਤੇ ਲੀਡਰਸ਼ਿਪ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਜੁੜ ਕੇ ਸੰਗਠਨ ਦੇ ਵਿਸਥਾਰ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਤਿੰਦਰ ਸਿੰਘ ਅਟਵਾਲ (ਚੋਣ ਪ੍ਰਭਾਰੀ) ਤੇ ਰਾਜ ਕੁਮਾਰ ਅਟਵਾਲ ਵੀ ਹਾਜ਼ਰ ਹੋਏ | ਉਨ੍ਹਾਂ ਨੇ ਉਮੀਦਵਾਰਾਂ ਤੇ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਨ ਦੀ ਲੋੜ ਹੈ | ਮੀਟਿੰਗ ਦਾ ਮਾਹੌਲ ਬਹੁਤ ਹੀ ਸਕਾਰਾਤਮਕ ਰਿਹਾ ਅਤੇ ਸਾਰੇ ਆਗੂਆਂ ਤੇ ਉਮੀਦਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਭਵਿੱਖ ਦੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਨਮਰਤਾ ਖੰਨਾ, ਅਸ਼ਵਨੀ ਨਈਅਰ, ਰਾਜੇਸ਼ ਰਾਮ, ਕਰਨ ਕੁਮਾਰ, ਪੱਲਵੀ, ਬਬੀਤਾ ਕਾਲੀਆ, ਮਨੀਸ਼ ਸ਼ਰਮਾ, ਜਸਕਰਨ ਸਿੰਘ ਸੇਠੀ, ਨਿਰਮਲ ਰਾਜਪੂਤ, ਜਤਿੰਦਰ ਅਬਰੋਲ, ਮੁਨੀਸ਼ ਅਗਨੀਹੋਤਰੀ, ਹਰਵਿੰਦਰ ਕੌਰ ਸਿੰਮੀ, ਚੇਤ ਰਾਮ, ਵਿਸ਼ਾਲ ਸ਼ਰਮਾ, ਸਪਨਾ ਆਦਿ ਹਾਜਰ ਸਨ |
ਪਿਛਲੀ ਖ਼ਬਰ ਨਵਾਂਸ਼ਹਿਰ 'ਚ ਕਾਂਗਰਸ ਪਾਰਟੀ ਬਣਾਏਗੀ ਨਗਰ ਕੌਂਸਲ ਦਾ ਪ੍ਰਧਾਨ-ਅੰਗਦ ਸਿੰਘ ਸੈਣੀ ਅਗਲੀ ਖ਼ਬਰ ਚੋਣਾਂ 'ਚ 'ਆਪ' ਦੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ-ਵਿਧਾਇਕਾ ਸੰਤੋਸ਼ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।