15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਵਾਂਸ਼ਹਿਰ 'ਚ ਕਾਂਗਰਸ ਪਾਰਟੀ ਬਣਾਏਗੀ ਨਗਰ ਕੌਂਸਲ ਦਾ ਪ੍ਰਧਾਨ-ਅੰਗਦ ਸਿੰਘ ਸੈਣੀ

ਅਜੀਤ ਡੈਸਕ 01-06-2026
ਨਵਾਂਸ਼ਹਿਰ, 31 ਮਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਸ਼ਹਿਰ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਮੁੜ ਵੱਡਾ ਮਾਣ ਦਿੱਤਾ | ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਕੌਂਸਲਰਾਂ ਨੇ ਸ਼ਹਿਰ ਦਾ ਵਿਕਾਸ ਕਰਨ ਲਈ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰੇ ਕੀਤੇ ਜਾਣਗੇ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੂੰ ਹਰਾਉਣ ਲਈ ਇਕ ਪਾਸੇ ਸਾਰੀਆਂ ਧਿਰਾਂ ਇਕੱਠੀਆਂ ਹੋਈਆਂ ਸਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਬਹੁਮਤ ਨਹੀਂ ਮਿਲ ਸਕਿਆ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੂੰ ਅੱਠ ਸੀਟਾਂ ਦਾ ਮਾਣ ਦੇ ਕੇ ਸ਼ਹਿਰ ਵਾਸੀਆਂ ਨੇ ਪਾਰਟੀ 'ਚ ਭਰੋਸਾ ਪ੍ਰਗਟ ਕੀਤਾ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਹਰ ਹਾਲਤ 'ਚ ਨਗਰ ਕੌਂਸਲ ਦਾ ਪ੍ਰਧਾਨ ਚੁਣੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਾਸ ਇਸ ਸਮੇਂ ਬਹੁਮਤ ਹਾਸਿਲ ਹੈ | ਉਨ੍ਹਾਂ ਆਖਿਆ ਕਿ ਅਸੀਂ ਇਕ ਆਜ਼ਾਦ ਉਮੀਦਵਾਰ ਦਾ ਸਮਰਥਨ ਕੀਤਾ ਸੀ, ਉਹ ਵੀ ਇਸ ਸਮੇਂ ਸਾਡੇ ਨਾਲ ਹਨ | ਉਨ੍ਹਾਂ ਆਖਿਆ ਕਿ ਇਲਾਕੇ ਦੇ ਲੋਕਾਂ ਨੇ ਪਹਿਲਾਂ ਬਲਾਕ ਸੰਮਤੀ ਚੋਣਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਹੁਣ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਪੂਰਾ ਮਾਣ ਦਿੱਤਾ ਤੇ ਜਿੱਤ ਪ੍ਰਾਪਤ ਹੋਈ | ਇਸ ਮੌਕੇ ਸੁਮੀਤ ਪ੍ਰਹਾਰ, ਕੁਲਵੰਤ ਕੌਰ, ਨੀਤੂ ਬਡਵਾਲ, ਨਿਸ਼ੂ ਚੋਪੜਾ, ਬਰਿੰਦਰ ਚੋਪੜਾ, ਪਰਮਜੀਤ ਸਿੰਘ ਬਖ਼ਸ਼ੀ, ਬਲਵਿੰਦਰ ਭੂੰਬਲਾ, ਚਿੱਟੂ ਅਰੋੜਾ, ਜਸਵੀਰ ਕੌਰ ਬਡਵਾਲ, ਮਮਤਾ ਦੇਵੀ, ਸੁਭਾਸ਼ ਪੋੜਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਮਾਰਗ 'ਤੇ ਲੋਕਾਂ ਦੀ ਹੋ ਰਹੀ ਖੱਜਲ-ਖ਼ੁਆਰੀ ਲਈ ਪ੍ਰਸ਼ਾਸਨ ਤੇ ਸਰਕਾਰ ਜ਼ਿੰਮੇਵਾਰ-ਕਰੀਮਪੁਰੀ ਸੜਕ ਦੇ ਨਿਰਮਾਣ ਕਾਰ... ਅਗਲੀ ਖ਼ਬਰ ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਦੇ ਵਿਸਥਾਰ ਮੰਥਨ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।