19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਰੋਸ ਰੈਲੀ ਕਰਨ ਉਪਰੰਤ ਦਿੱਤਾ ਮੰਗ ਪੱਤਰ

ਅਜੀਤ ਡੈਸਕ 01-07-2026

ਨਵਾਂਸ਼ਹਿਰ, 30 ਜੂਨ (ਹਰਮਿੰਦਰ ਸਿੰਘ ਪਿੰਟੂ) - ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਨਵਾਂਸ਼ਹਿਰ ਪੀ. ਡਬਲਿਊ. ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਵੱਲੋਂ ਮੰਡਲ ਦਫ਼ਤਰ ਅੱਗੇ ਰੋਸ ਰੈਲੀ ਕਰਨ ਉਪਰੰਤ ਸਰਕਾਰ ਦੇ ਨਾਮ ਮੰਗ ਪੱਤਰ ਭੇਜਿਆ ਗਿਆ ਤਾਂ ਜੋ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਦਾ ਤੁਰੰਤ ਹੱਲ ਕਰਵਾਇਆ ਜਾਵੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ 21 ਜੁਲਾਈ ਨੂੰ ਵਿਭਾਗ ਦੇ ਮੰਤਰੀ ਹਲਕੇ ਮੁੰਡੀਆ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਸੋਨਾ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਭਵਿੱਖ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਰਹਿਣ ਲਈ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਜਸਵਿੰਦਰ ਬਹਿਰਾਮ, ਸੁਖ ਰਾਮ, ਕੁਲਵੀਰ ਪ੍ਰਧਾਨ, ਦਵਿੰਦਰ ਸਿੰਘ, ਓਮ ਕੁਮਾਰ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਪਨਿਆਲੀ ਕਲਾਂ ਵਿਖੇ ਭਗਤ ਕਬੀਰ ਦਾ 629ਵਾਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਨਿਲ ਭਾਰਦਵਾਜ ਬਣੇ ਹਲਕਾ ਸੰਗਠਨ ਇੰਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।