08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਫ਼ਰਜ਼ੀ ਸੋਸ਼ਲ ਮੀਡੀਆ ਆਈ. ਡੀ. ਨਾਲ ਠੱਗੀ ਦੇ ਦੋਸ਼

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸੱਚਦੇਵਾ ਸਟਾਕਸ ਪ੍ਰਾਈਵੇਟ ਲਿਮਟਿਡ ਦੇ ਨਾਂਅ ’ਤੇ ਫ਼ਰਜ਼ੀ ਸੋਸ਼ਲ ਮੀਡੀਆ ਆਈ. ਡੀ.

ਅਜੀਤ ਡੈਸਕ 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਸੱਚਦੇਵਾ ਸਟਾਕਸ ਪ੍ਰਾਈਵੇਟ ਲਿਮਟਿਡ ਦੇ ਨਾਂਅ ’ਤੇ ਫ਼ਰਜ਼ੀ ਸੋਸ਼ਲ ਮੀਡੀਆ ਆਈ. ਡੀ. ਨਾਲ ਠੱਗੀ ਕਰਨ ਦੇ ਦੋਸ਼ ’ਚ ਸਾਈਬਰ ਕ੍ਰਾਈਮ ਪੁਲਿਸ ਨੇ ਕੰਪਨੀ ਦੇ ਪ੍ਰਬੰਧਕ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਵਾਸੀ ਬਜਵਾੜਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਉਕਤ ਕੰਪਨੀ ’ਚ ਪ੍ਰਬੰਧਕ ਵਜੋਂ ਕੰਮ ਕਰਦਾ ਹੈ। ਉਸਨੇ ਦੱਸਿਆ ਕਿ ਸਚਦੇਵਾ ਸਟਾਕਸ ਪ੍ਰਾਈਵੇਟ ਲਿਮਿਟੇਡ ਦੇ ਨਾਂਅ ’ਤੇ ਕੁੱਝ ਅਣਪਛਾਤੇ ਲੋਕਾਂ ਨੇ ਕੰਪਨੀ ਦੇ ਮਾਲਕ ਪਰਮਜੀਤ ਸਿੰਘ ਦੀ ਫ਼ਰਜ਼ ਮੀਡੀਆ ਆਈ.ਡੀ. ਬਣਾ ਲਈ ਹੈ। ਦੋਸ਼ ਹੈ ਕਿ ਠੱਗ ਫ਼ਰਜ਼ੀ ਫ਼ੋਟੋ, ਨਕਲੀ ਟਰੇਡਿੰਗ ਰਿਕਾਰਡ ਅਤੇ ਦਸਤਾਵੇਜ਼ਾਂ ਦਾ ਇਸਤੇਮਾਲ ਕਰਕੇ ਵੱਟਸਅਪ ਅਤੇ ਟੈਲੀਗ੍ਰਾਮ ਗਰੁੱਪ ’ਚ ਲੋਕਾਂ ਨੂੰ ਉੱਚੇ ਮੁਨਾਫ਼ੇ ਦਾ ਲਾਲਚ ਦੇ ਕੇ ਸ਼ੇਅਰ ਅਤੇ ਮਿਊਚਲ ਫ਼ੰਡ ’ਚ ਨਿਵੇਸ਼ ਕਰਵਾ ਕੇ ਲੋਕਾਂ ਤੋਂ ਪੈਸੇ ਠੱਗੇ ਜਾ ਰਹੇ ਹਨ। ਇਸ ਨਾਲ ਕੰਪਨੀ ਦੀ ਸਾਖ ਨੂੰ ਨੁਕਸਾਨ ਹੋ ਰਿਹਾ ਹੈ। ਕੰਪਨੀ ਪ੍ਰਬੰਧਕ ਨੇ ਪੁਲਿਸ ’ਚ ਸ਼ਿਕਾਇਤ ਦਰਜ਼ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸਵ: ਸੇਵਾ ਸਿੰਘ ਚਾਹਲ ਦੀ ਯਾਦ ’ਚ ਸਕੂਲ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ‘ਚ ਪੇਪਰ ਕਰਾਫ਼ਟ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।