10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖਸਤਾ ਹਾਲਤ ਗਲੀ ’ਚ ਖੜ੍ਹੇ ਬਰਸਾਤੀ ਪਾਣੀ ਨੇ ਪਿੰਡ ਕਮਾਲਪੁਰ ਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ

ਕਾਠਗੜ੍ਹ, 9 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਕਮਾਲਪੁਰ ਵਿਖੇ ਖਸਤਾ ਹਾਲ ਗਲੀ ਨੂੰ ਲੈ ਕੇ ਪਿੰਡ ਵਾਸੀ ਡਾਢੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਗਲੀ ਦੀ ਹਾਲਤ ਕਾਫੀ ਲੰਬੇ ਸਮੇਂ ਤੋਂ ਖਸਤਾ ਹੋ ਚੁੱਕੀ ਹੈ, ਜਦੋਂ ਬਰਸਾਤ ਦਾ ਸਮਾਂ ਆਉਂਦਾ ਹੈ ਤਾਂ ਇਸ ਖਸਤਾ ਗਲੀ ਵਿੱਚ ਛੱਪੜ ਵਾਂਗ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਅਤੇ ਸਕੂਲੀ ਬੱਚਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 10-08-2026
ਕਾਠਗੜ੍ਹ, 9 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਕਮਾਲਪੁਰ ਵਿਖੇ ਖਸਤਾ ਹਾਲ ਗਲੀ ਨੂੰ ਲੈ ਕੇ ਪਿੰਡ ਵਾਸੀ ਡਾਢੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਗਲੀ ਦੀ ਹਾਲਤ ਕਾਫੀ ਲੰਬੇ ਸਮੇਂ ਤੋਂ ਖਸਤਾ ਹੋ ਚੁੱਕੀ ਹੈ, ਜਦੋਂ ਬਰਸਾਤ ਦਾ ਸਮਾਂ ਆਉਂਦਾ ਹੈ ਤਾਂ ਇਸ ਖਸਤਾ ਗਲੀ ਵਿੱਚ ਛੱਪੜ ਵਾਂਗ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਅਤੇ ਸਕੂਲੀ ਬੱਚਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਖਸਤਾ ਹਾਲਤ ਗਲੀ ਨੂੰ ਲੈ ਕੇ ਉਹ ਕਈ ਵਾਰ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ ਨੂੰ ਵੀ ਬੇਨਤੀ ਕਰ ਚੁੱਕੇ ਹਨ ਤੇ ਨਾਲ ਹੀ ਪੰਚਾਇਤੀ ਵਿਭਾਗ ਨੂੰ ਵੀ ਦੱਸ ਚੁੱਕੇ ਹਾਂ ਪਰ ਉਹਨਾਂ ਵੱਲੋਂ ਇਸ ਗਲੀ ਨੂੰ ਲੈ ਕੇ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਢੰਡੋਰਾ ਪਿੱਟ ਰਹੀ ਹੈ ਕਿ ਉਹਨਾਂ ਦੀ ਸਰਕਾਰ ਵੱਲੋਂ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਲਹਿਰ ਲਿਆਂਦੀ ਹੋਈ ਹੈ ਪਰ ਕਈ ਪਿੰਡ ਇਹੋ ਜਿਹੇ ਹਨ ਜਿੱਥੇ ਬਰਸਾਤੀ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਕਮਾਲਪੁਰ ਦੀ ਗਲੀ ਨੂੰ ਜਲਦ ਬਣਾਇਆ ਜਾਵੇ ਤਾਂ ਜੋ ਆਉਣ ਜਾਣ ਵਾਲੇ ਲੋਕ ਅਤੇ ਸਕੂਲੀ ਬੱਚਿਆਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ। ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਸਵਿਫਟ ਕਾਰ ਦਾ ਸੰਤੁਨਲ ਵਿਗੜਨ ਨਾਲ ਕਾਰ ਡਿਵਾਈਡਰ ’ਤੇ ਜਾ ਚੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।