11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਧਾਰਮਿਕ ਪ੍ਰੀਖਿਆ ’ਚੋਂ ਅਕਾਲ ਅਕੈਡਮੀ ਗੋਬਿੰਦਪੁਰ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਬੰਗਾ, 10 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਅਕਾਲ ਅਕੈੱਡਮੀ ਗੋਬਿੰਦਪੁਰ ਦੇ ਪੰਜਾਹ ਬੱਚਿਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ’ਚੋਂ ਭਰਪੂਰ ਅੰਕ ਹਾਸਲ ਕਰਕੇ ਖੂਬ ਮੱਲ੍ਹਾਂ ਮਾਰੀਆਂ। ਇਹਨਾਂ ਬੱਚਿਆਂ ਦੇ ਸਨਮਾਨ ਹਿੱਤ ਸਕੂਲ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ।

ਅਜੀਤ ਡੈਸਕ 11-08-2026
ਬੰਗਾ, 10 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਅਕਾਲ ਅਕੈੱਡਮੀ ਗੋਬਿੰਦਪੁਰ ਦੇ ਪੰਜਾਹ ਬੱਚਿਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ’ਚੋਂ ਭਰਪੂਰ ਅੰਕ ਹਾਸਲ ਕਰਕੇ ਖੂਬ ਮੱਲ੍ਹਾਂ ਮਾਰੀਆਂ। ਇਹਨਾਂ ਬੱਚਿਆਂ ਦੇ ਸਨਮਾਨ ਹਿੱਤ ਸਕੂਲ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਜ਼ੋਨ ਨਵਾਂਸ਼ਹਿਰ ਦੇ ਜ਼ੋਨਲ ਇੰਚਾਰਜ ਸੁਪਰਡੈਂਟ ਪਰਮਿੰਦਰ ਸਿੰਘ ਸ਼ੇਖੂਪੁਰੀ ਸਨ। ਇਸ ਮੌਕੇ ਉਹਨਾਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਦੀ ਸੰਭਾਲ ਲਈ ਅੱਗੇ ਵੱਧਕੇ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦ੍ਰਿੜ ਕਰਵਾਉਣ ਅਤੇ ਧਾਰਮਿਕ ਸਿੱਖਿਆ ਪ੍ਰਦਾਨ ਕਰਨ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਇਹ ਪ੍ਰੀਖਿਆ ਕਰਵਾਈ ਗਈ ਜਿਸ ਵਿੱਚੋਂ ਉਕਤ ਸਕੂਲ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਹਰ ਗਰੁੱਪ ਵਿੱਚੋਂ ਏ ਗਰੇਡ, ਬੀ ਗਰੇਡ ਤੇ ਸੀ ਗਰੇਡ ਸਰਟੀਫਿਕੇਟ ਅਤੇ ਮੋਮੈਂਟੋਜ਼ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਖਾਲਸਾ ਲਧਾਣਾ ਝਿੱਕਾ, ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਪ੍ਰਭਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਮੁਖਾਤਿਬ ਕੀਤਾ। ਇਸ ਮੌਕੇ ਗੁਰਿੰਦਰ ਸਿੰਘ, ਹਰਪ੍ਰੀਤ ਕੌਰ, ਹਰਪ੍ਰੀਤ ਕਪੂਰ, ਪ੍ਰੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਨੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਤੀਆਂ ਦਾ ਮੇਲਾ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।