ਚੇਅਰਮੈਨ ਨਾਨਕ ਸਿੰਘ ਜੰਡੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ’ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਧੰਨਵਾਦ
ਬਲਾਚੌਰ, 10 ਅਗਸਤ (ਨਰੇਸ਼ ਧੌਲ) - ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਕੀਤੇ ਗਏ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ’ਤੇ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਐਡਵੋਕੇਟ ਨਾਨਕ ਸਿੰਘ ਜੰਡੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਐਡਵੋਕੇਟ ਨਾਨਕ ਸਿੰਘ ਜੰਡੀ
11-08-2026