12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

2 ਮੋਟਰਸਾਈਕਲਾਂ ਦੀ ਆਪਸ ’ਚ ਟੱਕਰ, ਦੋਨੋਂ ਮੋਟਰਸਾਈਕਲ ਸਵਾਰ ਜਖ਼ਮੀ

ਕਾਠਗੜ੍ਹ, 11 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਸੁੱਧਾਮਾਜਰਾ ਦੇ ਨੇੜੇ ਸਾਹਿਬ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.

ਅਜੀਤ ਡੈਸਕ 12-08-2026
ਕਾਠਗੜ੍ਹ, 11 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਸੁੱਧਾਮਾਜਰਾ ਦੇ ਨੇੜੇ ਸਾਹਿਬ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣਾ ਕਾਠਗੜ੍ਹ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਹੈ ਤਾਂ ਉਨ੍ਹਾਂ ਨੇ ਤੁਰੰਤ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਸੀ. ਟੀ 110 ਮੋਟਰਸਾਈਕਲ ਜਿਸ ਦਾ ਨੰਬਰ ਪੀ. ਬੀ 20 ਸੀ 8568 ਜਿਸ ਨੂੰ ਹਰਮੇਸ਼ ਪਾਲ ਪੁੱਤਰ ਪ੍ਰੀਤ ਵਾਸੀ ਮਾਜਰਾ ਜੱਟਾਂ ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਸਾਈਡ ਜਾ ਰਹੇ ਸੀ ਅਤੇ ਦੂਸਰਾ ਮੋਟਰਸਾਈਕਲ ਹੀਰੋ ਐਚ. ਐਫ ਡੀਲੈਕਸ ਜਿਸ ਦਾ ਨੰਬਰ ਪੀ ਬੀ 20ਡੀ 4055 ਜਿਸ ਨੂੰ ਅਨਿਲ ਕੁਮਾਰ ਪੁੱਤਰ ਜਗਦੀਸ਼ ਰਾਮ ਵਾਸੀ ਕਾਠਗੜ੍ਹ ਜੋ ਕੇ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋਂ ਇਹ ਦੋਵੇਂ ਮੋਟਰਸਾਈਕਲ ਚਾਲਕ ਸਾਹਿਬ ਢਾਬੇ ਨਜ਼ਦੀਕ ਪਹੁੰਚੇ ਤਾਂ ਦੋਨਾਂ ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋ ਗਈ ਤੇ ਜਿਸ ਨਾਲ ਦੋਵੇਂ ਮੋਟਰਸਾਈਕਲ ਸਵਾਰ ਜਖਮੀ ਹੋ ਗਏ ਜਿਹਨਾਂ ਨੂੰ ਐਸ. ਐਸ. ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੁਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਬਲਾਚੌਰ ਦਾਖਲ ਕਰਵਾਈਆ ਗਿਆ। ਹਾਦਸੇ ਵਿੱਚ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਹਾਦਸੇ ਸਬੰਧੀ ਕੰਟ੍ਰੋਲ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਹੈ।
ਪਿਛਲੀ ਖ਼ਬਰ ਨਵਾਂਸ਼ਹਿਰ ਨਗਰ ਕੌਂਸਲ ਦੇ ਨਵੇਂ ਹਾਊਸ ਦੀ ਪਲੇਠੀ ਮੀਟਿੰਗ ਹੋਈ ਮੀਟਿੰਗ ਮੌਕੇ ਵੱਖ-ਵੱਖ ਕੌਂਸਲਰਾਂ ਨੇ ਵੱਖ-ਵੱਖ ਸਮੱਸਿਆਵ... ਅਗਲੀ ਖ਼ਬਰ ਚੰਦਰੇਸ਼ਵਰ ਸਿੰਘ ਮੋਹੀ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।