12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਵਾਂਸ਼ਹਿਰ ਨਗਰ ਕੌਂਸਲ ਦੇ ਨਵੇਂ ਹਾਊਸ ਦੀ ਪਲੇਠੀ ਮੀਟਿੰਗ ਹੋਈ ਮੀਟਿੰਗ ਮੌਕੇ ਵੱਖ-ਵੱਖ ਕੌਂਸਲਰਾਂ ਨੇ ਵੱਖ-ਵੱਖ ਸਮੱਸਿਆਵਾਂ ਦੱਸੀਆਂ

ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਨਗਰ ਕੌਂਸਲ ਦੇ ਨਵੇਂ ਹਾਊਸ ਦੀ ਪਹਿਲੀ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਮਨ ਕੁਮਾਰ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਹਾਜ਼ਰ ਵੱਖ-ਵੱਖ ਕੌਂਸਲਰਾਂ ਨੇ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਦੱਸੀਆਂ ਅਤੇ ਮੰਗ ਕੀਤੀ ਕਿ ਜਲਦੀ ਹੀ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਅਤੇ ਜਿਹੜੇ ਵਾਰਡਾਂ ਦੇ ਕੰਮ ਰਹਿੰਦੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਸਭ ਤੋਂ ਵੱਧ ਜੋ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਕੂੜੇ ਦੇ ਢੇਰ ਅਤੇ ਪਾਣੀ ਦੀ ਸਪਲਾਈ ਨਾ ਹੋਣਾ ਮੁੱਖ ਮੁੱਦਾ ਰਿਹਾ।

ਅਜੀਤ ਡੈਸਕ 12-08-2026
ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਨਗਰ ਕੌਂਸਲ ਦੇ ਨਵੇਂ ਹਾਊਸ ਦੀ ਪਹਿਲੀ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਮਨ ਕੁਮਾਰ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਹਾਜ਼ਰ ਵੱਖ-ਵੱਖ ਕੌਂਸਲਰਾਂ ਨੇ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਦੱਸੀਆਂ ਅਤੇ ਮੰਗ ਕੀਤੀ ਕਿ ਜਲਦੀ ਹੀ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਅਤੇ ਜਿਹੜੇ ਵਾਰਡਾਂ ਦੇ ਕੰਮ ਰਹਿੰਦੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਸਭ ਤੋਂ ਵੱਧ ਜੋ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਕੂੜੇ ਦੇ ਢੇਰ ਅਤੇ ਪਾਣੀ ਦੀ ਸਪਲਾਈ ਨਾ ਹੋਣਾ ਮੁੱਖ ਮੁੱਦਾ ਰਿਹਾ। ਕੌਂਸਲਰਾਂ ਨੇ ਮੰਗ ਕੀਤੀ ਕਿ ਜਿਹੜੇ ਠੇਕੇਦਾਰ ਕੰਮ ਨਹੀਂ ਕਰਦੇ ਉਹਨਾਂ ਨੂੰ ਬਲੈਕ ਲਿਸਟ ਕੀਤਾ ਜਾਵੇ ਅਤੇ ਸ਼ਹਿਰ ਦੇ ਵਿਕਾਸ ਲਈ ਪਹਿਲ ਦੇ ਅਧਾਰ ’ਤੇ ਕੰਮ ਕਰਵਾਏ ਜਾਣ। ਇਸ ਮੌਕੇ ਕੌਂਸਲਰਾਂ ਨੇ ਮੰਗ ਕੀਤੀ ਕਿ ਜਿਸ ਦਿਨ ਮੀਟਿੰਗ ਹੋਵੇ ਸਾਰੇ ਸਬੰਧਤ ਅਧਿਕਾਰੀ ਮੌਕੇ ’ਤੇ ਹਾਜ਼ਰ ਹੋਣੇ ਚਾਹੀਦੇ ਹਨ ਤਾਂ ਜੋ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਸੁਮੀਤ ਰੰਧਾਵਾ ਪਰਹਾਰ, ਰੀਤੂ ਬਡਵਾਲ, ਨੀਸ਼ੂ ਚੋਪੜਾ, ਵਰਿੰਦਰ ਚੋਪੜਾ, ਪਰਮਜੀਤ ਬਖਸ਼ੀ, ਰਮਨ ਕੁਮਾਰ, ਮਮਤਾ ਦੇਵੀ, ਜਸਵੀਰ ਕੌਰ ਬਡਵਾਲ, ਪਰਮ ਸਿੰਘ ਖਾਲਸਾ, ਮਾਸਟਰ ਦਵਿੰਦਰ ਕੁਮਾਰ, ਬਲਵਿੰਦਰ ਕੁਮਾਰ, ਮਹਿੰਦਰ ਪਾਲ ਕੌਰ, ਸੰਗੀਤਾ ਗਿੱਲ, ਜਸਕਰਨ ਸਿੰਘ, ਸ਼ਿਵ ਰਾਮ ਕੈਂਥ, ਇੰਦਰਜੀਤ ਆਦਿ ਕੌਂਸਲਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀ ਟੇ੍ਰਨਿੰਗ ਦੇਣ ਸਮੇਂ। ਨਵਾਂਸ਼ਹਿਰ ’ਚ ਵੋਟਰ ਸੂਚੀਆਂ ਦੀ ਚੋਣ ਹਲਕੇ ਦੇ ਏ.ਆਰ... ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਆਪਸ ’ਚ ਟੱਕਰ, ਦੋਨੋਂ ਮੋਟਰਸਾਈਕਲ ਸਵਾਰ ਜਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।