12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐੱਮ.ਐੱਸ.ਪੀ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨਗੇ ਕਿਸਾਨ -ਸਾਹਦੜਾ ਕਿਹਾ, ਚੰਡੀਗੜ੍ਹ ਧਰਨੇ ’ਚ ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਲੈ ਕੇ ਪੁੱਜੇਗੀ ਲੱਖੋਵਾਲ ਜਥੇਬੰਦੀ

ਜਾਡਲਾ, 11 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨੀ ਮਸਲਿਆਂ, ਫ਼ਸਲਾਂ ਦੇ ਭਾਅ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਤਿੱਖੀ ਚਰਚਾ ਕੀਤੀ ਗਈ।

ਐੱਚ.ਆਰ ਢਾਬਾ ਠਠਿਆਲਾ ਢਾਹਾਂ ਵਿਖੇ ‘ਅਜੀਤ’ ਨਾਲ ਗੱਲਬਾਤਕਰਦੇ ਹੋਏ ਭਾਰਤੀ ਕਿਸਾਨਯੂਨੀਅਨ ਲੱਖੋਵਾਲ ਦੇ ਆਗੂ। ਤਸਵੀਰ : ਹਰਕੰਵਲਸਿੰਘ ਕੌਲਗੜ੍ਹ  12-08-2026
ਜਾਡਲਾ, 11 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨੀ ਮਸਲਿਆਂ, ਫ਼ਸਲਾਂ ਦੇ ਭਾਅ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਤਿੱਖੀ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਠਠਿਆਲਾ ਢਾਹਾਂ ਵਿਖੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਨੂੰ ਐੱਮ.ਐੱਸ.ਪੀ ਨਾ ਦੇਣ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਵਾਜਬ ਭਾਅ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕਿਸਾਨਾਂ ਨੂੰ ਵਾਰ-ਵਾਰ ਸੰਘਰਸ਼ ਦੇ ਰਾਹ ’ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਸੰਘਰਸ਼ ਨੂੰ ਪੂਰੀ ਤਾਕਤ ਨਾਲ ਸਮਰਥਨ ਦੇਵੇਗੀ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਕੇ ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਚੰਡੀਗੜ੍ਹ ਭੇਜੇ ਜਾਣਗੇ। ਇਸ ਮੌਕੇ ਬਲਾਕ ਸੜੋਆ ਦੇ ਪ੍ਰਧਾਨ ਸਤਨਾਮ ਸਿੰਘ ਸਹੂੰਗੜਾ ਨੇ ਕਿਹਾ ਕਿ ਕਿਸਾਨ ਸਿਰਫ਼ ਐਲਾਨ ਨਹੀਂ, ਸਗੋਂ ਆਪਣੀ ਫ਼ਸਲ ਲਈ ਕਾਨੂੰਨੀ ਅਤੇ ਯਕੀਨੀ ਐੱਮ.ਐੱਸ.ਪੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜਿਹੜੀ ਸਰਕਾਰ ਪੰਜ ਮਿੰਟ ਵਿੱਚ ਐਮ.ਐਸ.ਪੀ ਦੇਣ ਦਾ ਵਾਅਦਾ ਕਰਦੀ ਸੀ ਅੱਜ ਪੰਜ ਸਾਲ ਹੋਣ ‘ਤੇ ਵੀ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਹਰਪਾਲ ਸਿੰਘ ਮੱਕੋਵਾਲ ਬਲਾਕ ਪ੍ਰਧਾਨ ਬਲਾਚੌਰ ਅਤੇ ਮੋਹਨ ਸਿੰਘ ਟੱਪਰੀਆਂ ਰਾਣੇਵਾਲ ਨੇ ਕਿਸਾਨਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਅਤੇ ਚੰਡੀਗੜ੍ਹ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਫਿਲੌਰ-ਰਾਹੋਂ ਸੜਕ ਕਿਨਾਰੇ ਜੰਮਿਆ ਘਾਹ ਫੂਸ ਤੇ ਜੰਗਲੀ ਬੂਟੀ ਤੋਂ ਲੋਕਾਂ ਨੂੰ ਅਜੇ ਨਹੀਂ ਮਿਲੀ ਰਾਹਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀ ਟੇ੍ਰਨਿੰਗ ਦੇਣ ਸਮੇਂ। ਨਵਾਂਸ਼ਹਿਰ ’ਚ ਵੋਟਰ ਸੂਚੀਆਂ ਦੀ ਚੋਣ ਹਲਕੇ ਦੇ ਏ.ਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।