12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰ ਮੀਟਿੰਗ ਉਪਰੰਤ ਗੱਲਬਾਤ ਸਮੇਂ। ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਲਈ ਹੋਵੇ ਵਚਨਬੱਧ - ਸੁਖਵਿੰਦਰ ਸਿੰਘ ਬੱਲੋਵਾਲ

ਮੁਕੰਦਪੁਰ, 11 ਅਗਸਤ (ਅਮਰੀਕ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਸ. ਭ.

ਅਜੀਤ ਡੈਸਕ 12-08-2026
ਮੁਕੰਦਪੁਰ, 11 ਅਗਸਤ (ਅਮਰੀਕ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਸ. ਭ. ਸ ਨਗਰ ਦੀ ਅਤਿ ਜਰੂਰੀ ਮੀਟਿੰਗ ਰੱਖੀ ਗਈ। ਇਸ ਸਮੇਂ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਸ.ਭ.ਸ ਨਗਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79, ਤੇ 80 ਨੂੰ ਰੱਦ ਕਰਨ ਬਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵੱਲੋਂ ਕੀਤੀ ਗਈ ਸਿਫਾਰਸ਼ ਸੀ- 2+50 ਫੀਸਦੀ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ. ਐਸ. ਪੀ ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵੱਲੋਂ ਭਾਰਤ - ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਅਤੇ ਫਗਵਾੜਾ ਸ਼ੂਗਰ ਮਿੱਲ੍ਹ ਦੀ 2021-22 ਦੀ ਬਕਾਇਆ ਰਾਸ਼ੀ ਕਿਸਾਨਾਂ ਦੇ ਜਲਦ ਖਾਤੇ ’ਚ ਪਾਈ ਜਾਵੇ ਇਸ ਸਮੇ ਜ਼ਿਲ੍ਹੇ ਦੀ ਟੀਮ ਨੇ ਆਪਣੇ ਵਿਚਾਰ ਪ੍ਰਗਟ ਕਿਤੇ।
ਪਿਛਲੀ ਖ਼ਬਰ ਅਕਾਲੀਆਂ ਦੀਆਂ ਵਰਕਰ ਮਿਲਣੀਆਂ ਨੇ ਛੇੜੀ ਨਵੀਂ ਸਿਆਸੀ ਚਰਚਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆਂ ਵਿਖੇ ਸ਼ੁਕਰਾਨਾ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।