12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਤੇ ਕਲਗੀਧਰ ਸਪੋਰਟਸ ਐਂਡ ਵੈਲਫੇਅਰ ਕਲੱਬ ਬਜ਼ੀਦਪੁਰ ਦੇ ਮੈਂਬਰ ਬੂਟੇ ਵੰਡਣ ਸਮੇਂ। ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਤੇ ਕਲਗੀਧਰ ਸਪੋਰਟਸ ਐਂਡ ਵੈਲਫੇਅਰ ਕਲੱਬ ਬਜੀਦਪੁਰ ਨੇ 700 ਬੂਟੇ ਵੰਡੇ

ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਪਿੰਡ ਬਜੀਦਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 12-08-2026
ਨਵਾਂਸ਼ਹਿਰ, 11 ਅਗਸਤ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਪਿੰਡ ਬਜੀਦਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਮਜੀਤ ਸਿੰਘ ਪਿੰਡ ਬਜੀਦਪੁਰ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਭਾਈ ਪ੍ਰਕਾਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ। ਭੋਗ ਉਪਰੰਤ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਮਾਲ੍ਹ ਪੂੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਦੇ ਨਾਲ ਹੀ ਵਾਤਾਵਰਣ ਦੀ ਸੰਭਾਲ ਅਤੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ 700 ਤੋਂ ਵੱਧ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪੰਜਾਬ ਦੇ ਵਿਰਾਸਤੀ ਅਤੇ ਵਾਤਾਵਰਣ ਪੱਖੋਂ ਮਹੱਤਵਪੂਰਨ ਰੁੱਖਾਂ ਦੇ ਬੂਟੇ ਸੰਗਤਾਂ ਨੂੰ ਵੰਡੇ ਗਏ, ਜਿਨ੍ਹਾਂ ਵਿੱਚ ਟਾਹਲੀ, ਨਿੰਮ, ਸ਼ਰੀਂਹ, ਤੂਤ, ਸੁਹਾਂਜਣਾ, ਅਮਰੂਦ, ਬੇਰੀ, ਕਿੱਕਰ, ਅਰਜਨ, ਬੋਹੜ, ਪਿੱਪਲ, ਡੇਕ (ਧਰੇਕ) ਆਦਿ ਸ਼ਾਮਲ ਸਨ। ਸੰਗਤਾਂ ਨੇ ਆਪਣੀ ਪਸੰਦ ਅਨੁਸਾਰ ਛਾਂਦਾਰ ਅਤੇ ਫਲਦਾਰ ਬੂਟੇ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਪ੍ਰਾਪਤ ਕੀਤੇ ਅਤੇ ਇਨ੍ਹਾਂ ਨੂੰ ਆਪਣੇ ਘਰਾਂ, ਖੇਤਾਂ ਅਤੇ ਆਲੇ-ਦੁਆਲੇ ਲਗਾਉਣ ਦਾ ਸੰਕਲਪ ਲਿਆ। ਇਸ ਮੌਕੇ ਸੰਗਤਾਂ ਵੱਲੋਂ ਇਹ ਆਸ ਵੀ ਪ੍ਰਗਟਾਈ ਗਈ ਕਿ ਜੇਕਰ ਸਮਾਜ ਇਕਜੁੱਟ ਹੋ ਕੇ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਉਪਰਾਲੇ ਕਰੇ ਤਾਂ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਇਸ 700 ਬੂਟਿਆਂ ਦੇ ਲੰਗਰ ਦੀ ਸੇਵਾ ਆਸ ਸੋਸ਼ਲ ਵੈਲਫੇਅਰ ਸੋਸਾਇਟੀ ਪੰਜਾਬ (ਰਜਿ. ਨੰਬਰ231), ਕਲਗੀਧਰ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਬਜੀਦਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਸੇਵਾ ਕਾਰਜ ਵਿੱਚ ਆਸ ਸੋਸ਼ਲ ਵੈਲਫੇਅਰ ਸੋਸਾਇਟੀ ਪੰਜਾਬ ਦੇ ਸਰਪ੍ਰਸਤ ਅਤੇ ਜਨਰਲ ਮੈਨੇਜਰ ਸ਼ੂਗਰ ਮਿੱਲ੍ਹ ਨਵਾਂਸ਼ਹਿਰ ਸ. ਸੁਖਵਿੰਦਰ ਸਿੰਘ ਤੂਰ, ਪ੍ਰਧਾਨ ਜੋਬਨਪ੍ਰੀਤ ਸਿੰਘ ਭੰਗਲ (ਨਵਾਂਸ਼ਹਿਰ ਲਾਈਵ ਚੈਨਲ) ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਆਰਨ ਅਤੇ ਵਾਤਾਵਰਣ ਨੂੰ ਬਚਾਉਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰਾਂ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਆਪਣੇ ਹਿੱਸੇ ਦਾ ਇੱਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਖਾਵਾਂ ਵਾਤਾਵਰਣ ਦਿੱਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੀ ਢਾਡੀ ਵਾਰ ਦਾ ਕੀਤਾ ਗਿਆ ਫਿਲਮਾਂਕਣ ਅਗਲੀ ਖ਼ਬਰ ਸਨ ਫਾਰਮਾ ਉਦਯੋਗ ਨੇ ਬਨਾਂ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ 600 ਦੇ ਕਰੀਬ ਮਰੀਜ਼ਾਂ ਨੇ ਕਰਵਾਈ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।