14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਹਾੜੇ ਦੇ ਸਮਾਗਮ ਸੰਬੰਧੀ ਕਰਵਾਈ ਰਿਹਰਸਲ

ਨਵਾਂਸ਼ਹਿਰ, 13 ਅਗਸਤ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈ. ਟੀ.

ਰਿਹਰਸਲ ਦੌਰਾਨ ਹਾਜ਼ਰ ਅਧਿਕਾਰੀ। 14-08-2026
ਨਵਾਂਸ਼ਹਿਰ, 13 ਅਗਸਤ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਰਿਹਰਸਲ ਕਰਵਾਈ ਗਈ ਜਿਸ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਜਾਇਜ਼ਾ ਲਿਆ। ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕਰਕੇ ਢੁੱਕਵੇਂ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਹਨਾਂ ਨਾਲ ਐਸ.ਡੀ.ਐਮ. ਅਨਮਜੋਤ ਕੌਰ ਵੀ ਸਨ। ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਨੂੰ ਆਈ.ਟੀ.ਆਈ. ਨਵਾਂਸ਼ਹਿਰ ਦੀ ਗਰਾਊਂਡ ਵਿਖੇ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਹਰਸਲ ਦੌਰਾਨ ਪੰਜਾਬ ਪੁਲਿਸ ਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਦੀ ਰਿਹਰਸਲ ਕੀਤੀ ਗਈ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਰਿਹਰਸਲ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ।
ਪਿਛਲੀ ਖ਼ਬਰ ਵਿਦੇਸ਼ੋਂ ਨੌਜਵਾਨ ਦੀ ਲਾਸ਼ ਘਰ ਪਹੁੰਚਣ ’ਤੇ ਪਿੰਡ ਦਾ ਮਾਹੌਲ ਹੋਇਆ ਗਮਗੀਨ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।