15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਨੂੰ 80ਵਾਂ ਆਜ਼ਾਦੀ ਦਿਹਾੜਾ, ਨਸ਼ਿਆਂ ਤੋਂ ਆਜ਼ਾਦ ਕਰਾਉਣ ਵਜੋਂ ਮਨਾਉਣਾ ਚਾਹੀਦਾ ਹੈ-ਕਮਲਜੀਤ ਬੰਗਾ

ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ) - ਭਾਰਤ ਪੂਰੇ ਦੇਸ਼ ਵਿੱਚ ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਜੋ ਬਹੁਤ ਖੁਸ਼ੀ ਦੀ ਗੱਲ ਹੈ।

ਅਜੀਤ ਡੈਸਕ 15-08-2026
ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ) - ਭਾਰਤ ਪੂਰੇ ਦੇਸ਼ ਵਿੱਚ ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਜੋ ਬਹੁਤ ਖੁਸ਼ੀ ਦੀ ਗੱਲ ਹੈ। ਪਰ ਪੰਜਾਬ ਨਸ਼ਿਆਂ ਦੇ ਮੱਕੜ ਜਾਲ ਤੋਂ ਅਜ਼ਾਦ ਨਹੀਂ ਹੋ ਰਿਹਾ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਇਹ ਸ਼ਬਦ ਸੀਨੀਅਰ ਕਾਂਗਰਸ ਆਗੂ ਕਮਲਜੀਤ ਬੰਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਨੇ ਆਖੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਵਿੱਚ ਪਹੁੰਚ ਕਰਕੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਦੀ ਵਰਤੋਂ ਖਿਲਾਫ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਹੀ ਨਸ਼ੇ ਰੂਪੀ ਕੋਹੜ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਜਿਥੇ ਸਮੂਹ ਭਾਰਤ ਵਾਸੀਆਂ ਨੂੰ ਅਜ਼ਾਦੀ ਦੇ 80ਵੇਂ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਉਥੇ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੀਲੇ ਪਦਾਰਥਾਂ ਦੇ ਸੁਦਾਗਰਾਂ ਨੂੰ ਭਜਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਉਪਰਾਲਾ ਕਰਨ ਤਾਂ ਜੋ ਪੰਜਾਬ ਨਸ਼ਾ ਮੁਕਤ ਪੰਜਾਬ ਬਣ ਸਕੇ।
ਪਿਛਲੀ ਖ਼ਬਰ ਗਊਸ਼ਾਲਾ ਮਣਸੇਵਾਲ ਵਿਖੇ ਸਤਿਗੁਰੂ ਲਾਲ ਦਾਸ ਦੇ 52ਵੇਂ ਨਿਰਵਾਣ ਦਿਵਸ ਮੌਕੇ 20 ਤੋਂ ਆਰੰਭ ਹੋਣਗੇ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਤੇ ਬਾਬਾ ਗੁਰਦਿੱਤਾ ਜੀ। ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।