17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਯਾਦਗਾਰ ’ਤੇ ਹੋਏ ਨਤਮਸਤਕ

ਬੰਗਾਂ, 16 ਅਗਸਤ (ਧਰਮਵੀਰ ਪਾਲ) - ਆਜ਼ਾਦੀ ਦਿਵਸ ਦੇ ਮੌਕੇ ’ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ.

ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਆਦਮ ਕੱਦ ਬੁੱਤ ’ਤੇ ਨਤਮਸਤਕ ਹੋਣ ਸਮੇਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਾ. ਸੁਖਵਿੰਦਰ ਸੁੱਖੀ ਵਿਧਾਇਕ ਅਤੇ ਕੁਲਜੀਤ ਸਿੰਘ ਸਰਹਾਲ ਨਾਲ ਹੋਰ। ਤਸਵੀਰ : ਧਰਮਵੀਰ ਪਾਲ 17-08-2026
ਬੰਗਾਂ, 16 ਅਗਸਤ (ਧਰਮਵੀਰ ਪਾਲ) - ਆਜ਼ਾਦੀ ਦਿਵਸ ਦੇ ਮੌਕੇ ’ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਭਗਤ ਸਿੰਘ ਦੇ ਬੁੱਤ ’ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐੱਸ.ਐੱਸ.ਪੀ. ਤੁਸ਼ਾਰ ਗੁਪਤਾ, ਵਿਧਾਇਕ ਬੰਗਾ ਸੁਖਵਿੰਦਰ ਕੁਮਾਰ ਸੁੱਖੀ, ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕੁਲਜੀਤ ਸਰਹਾਲ ਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 51.70 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਡਿਜੀਟਲ ਲਾਇਬ੍ਰੇਰੀ, ਆਡੀਟੋਰੀਅਮ, ਗੈਸਟ ਹਾਊਸ, ਟੂਰਿਸਟ ਫੈਲੀਟੇਸ਼ਨ ਸੈਂਟਰ, ਕੋਰਟ ਰੂਮ, ਡਿਜੀਟਲ ਫੁਹਾਰਾ, 4 ਮੈਮੋਰੀਅਲ ਗੇਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ ਤੇ ਇਹ ਸ਼ਾਨਦਾਰ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਇਸ ਮੌਕੇ ਸੋਹਣ ਲਾਲ ਢੰਡਾ ਪ੍ਰਧਾਨ ਐਸ.ਸੀ ਵਿੰਗ, ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ ਤੇ ਹੋਰ ਆਪ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਕਮੇਟੀ ਨੇ ਉਤਸ਼ਾਹ ਪੂਰਵਕ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਮਨਾਏ ਆਜ਼ਾਦੀ ਦਿਵਸ ਮੌਕੇ ਕੌਮੀ ਤਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।