ਬਲਾਕ ਸੜੋਆ ਵਿਖੇ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦੀ ਮੰਗ
ਸੜੋਆ, 16 ਅਗਸਤ (ਹਰਮੇਲ ਸਹੂੰਗੜਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੜੋਆ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਖਦਿਆਂ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਕੋਲ ਬਲਾਕ ਸੜੋਆ ਵਿਖੇ ਤੁਰੰਤ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦੀ ਮੰਗ ਵਾਈਸ ਚੇਅਰਮੈਨ ਬਲਵੀਰ ਚੰਦ ਸੜੋਆ, ਚੌਧਰੀ ਸ਼ਾਮ ਲਾਲ ਸਮਤੀ ਮੈਂਬਰ, ਬਲਾਕ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ, ਸਮਾਜ ਸੇਵੀ ਚੌਧਰੀ ਸੁਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਦਿਆਲਾ ਵਲੋਂ ਮੰਗ ਕੀਤੀ ਹੈ ਕਿਉਂਕਿ ਜ਼ਿਲ੍ਹੇ ਵਿੱਚ ਮੌਜੂਦ ਫਾਇਰ ਸਟੇਸ਼ਨ ਦੂਰ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਮੇਂ ਸਿਰ ਮਦਦ ਨਹੀਂ ਮਿਲਦੀ, ਜਿਸ ਨਾਲ ਹਰ ਸਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਕਣਕ ਦੀ ਕਟਾਈ ਸਮੇਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਅਨੇਕਾਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।
ਸ
ਸੜੋਆ ਵਿਖੇ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦੀ ਮੰਗ ਕਰਦੇ ਹੋਏ ਚੌਧਰੀ ਸ਼ਾਮ ਲਾਲ ਸੰਮਤੀ ਮੈਂਬਰ ਤੇ ਹੋਰ। ਤਸਵੀਰ : ਸਹੂੰਗੜਾ
17-08-2026
ਸੜੋਆ, 16 ਅਗਸਤ (ਹਰਮੇਲ ਸਹੂੰਗੜਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੜੋਆ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਖਦਿਆਂ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਕੋਲ ਬਲਾਕ ਸੜੋਆ ਵਿਖੇ ਤੁਰੰਤ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦੀ ਮੰਗ ਵਾਈਸ ਚੇਅਰਮੈਨ ਬਲਵੀਰ ਚੰਦ ਸੜੋਆ, ਚੌਧਰੀ ਸ਼ਾਮ ਲਾਲ ਸਮਤੀ ਮੈਂਬਰ, ਬਲਾਕ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ, ਸਮਾਜ ਸੇਵੀ ਚੌਧਰੀ ਸੁਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਦਿਆਲਾ ਵਲੋਂ ਮੰਗ ਕੀਤੀ ਹੈ ਕਿਉਂਕਿ ਜ਼ਿਲ੍ਹੇ ਵਿੱਚ ਮੌਜੂਦ ਫਾਇਰ ਸਟੇਸ਼ਨ ਦੂਰ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਮੇਂ ਸਿਰ ਮਦਦ ਨਹੀਂ ਮਿਲਦੀ, ਜਿਸ ਨਾਲ ਹਰ ਸਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਕਣਕ ਦੀ ਕਟਾਈ ਸਮੇਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਅਨੇਕਾਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਤੋਂ ਇਲਾਵਾ ਘਰਾਂ, ਦੁਕਾਨਾਂ, ਫੈਕਟਰੀਆਂ, ਜੰਗਲਾਂ ਅਤੇ ਬਿਜਲੀ ਦੇ ਟਰਾਂਸਫਾਰਮਰਾਂ ਵਿੱਚ ਲੱਗਣ ਵਾਲੀ ਅੱਗ ਵੀ ਲੋਕਾਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਅਜਿਹੇ ਹਾਲਾਤ ਵਿੱਚ ਅੱਗ ਬੁਝਾਉਣ ਵਾਲੀ ਟੀਮ ਦੇ ਹਰ ਮਿੰਟ ਦੀ ਦੇਰੀ ਜਾਨ-ਮਾਲ ਦੇ ਵੱਡੇ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਸਾਲ ਸੜੋਆ ਇਲਾਕੇ ਦੇ ਕਈ ਪਿੰਡਾਂ ਵਿੱਚ ਕਣਕ ਦੀ ਪੱਕੀ ਫ਼ਸਲ ਨੂੰ ਭਿਆਨਕ ਅੱਗ ਲੱਗੀ ਸੀ ਜਿਸ ਨਾਲ ਕਿਸਾਨਾਂ ਦੀਆਂ ਕਣਕ ਦੀਆਂ ਫਸਲਾਂ ਕਾਫੀ ਏਕੜ ਸੜ ਗਈਆਂ ਸਨ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹੁਸ਼ਿਆਰਪੁਰ ਤੋਂ ਮੰਗਵਾਉਣੀਆਂ ਪਈਆਂ ਤੇ ਜਦੋਂ ਤੱਕ ਉਹ ਮੌਕੇ ’ਤੇ ਪੁੱਜੀਆਂ, ਉਦੋਂ ਤੱਕ ਸੈਂਕੜੇ ਏਕੜ ਕਣਕ ਸੜ ਕੇ ਸੁਆਹ ਹੋ ਚੁੱਕੀ ਸੀ। ਜੇਕਰ ਸੜੋਆ ਵਿਖੇ ਫਾਇਰ ਸਟੇਸ਼ਨ ਹੁੰਦਾ ਤਾਂ ਇਹ ਨੁਕਸਾਨ ਕਾਫ਼ੀ ਹੱਦ ਤੱਕ ਹੋਣੋਂ ਬਚ ਸਕਦਾ ਸੀ। ਉਨ੍ਹਾਂ ਕਿਹਾ ਕਿ ਬਲਾਕ ਸੜੋਆ ਦੀ ਭੂਗੋਲਿਕ ਸਥਿਤੀ ਬਹੁਤ ਮਹੱਤਵਪੂਰਨ ਹੈ। ਇਸ ਦੇ ਆਲੇ-ਦੁਆਲੇ ਲਗਪਗ 70 ਤੋਂ 80 ਪਿੰਡ ਪੈਂਦੇ ਹਨ ਤੇ ਇਹ ਇਲਾਕਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਰੂਪਨਗਰ ਦੀਆਂ ਸਰਹੱਦਾਂ ਨਾਲ ਲੱਗਦਾ ਹੈ। ਜੇ ਇੱਥੇ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕੀਤਾ ਜਾਂਦਾ ਹੈ ਤਾਂ ਨਾ ਸਿਰਫ਼ ਸ਼ਹੀਦ ਭਗਤ ਸਿੰਘ ਨਗਰ, ਸਗੋਂ ਗੁਆਂਢੀ ਜ਼ਿਲ੍ਹਿਆਂ ਦੇ ਨੇੜਲੇ ਪਿੰਡਾਂ ਨੂੰ ਵੀ ਐਮਰਜੈਂਸੀ ਸਮੇਂ ਤੁਰੰਤ ਸਹਾਇਤਾ ਮਿਲ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸੜੋਆ ਇੱਕ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਵਪਾਰਕ ਕੇਂਦਰ ਵਜੋਂ ਉੱਭਰ ਚੁੱਕਾ ਹੈ। ਇੱਥੇ ਰੋਜ਼ਾਨਾ ਹਜ਼ਾਰਾਂ ਲੋਕ ਵੱਖ-ਵੱਖ ਸਰਕਾਰੀ ਦਫ਼ਤਰਾਂ, ਸਕੂਲਾਂ, ਹਸਪਤਾਲਾਂ ਅਤੇ ਬਾਜ਼ਾਰਾਂ ਵਿੱਚ ਆਉਂਦੇ ਹਨ। ਅਜਿਹੇ ਖੇਤਰ ਵਿੱਚ ਫਾਇਰ ਬ੍ਰਿਗੇਡ ਵਰਗੀ ਮੁੱਢਲੀ ਐਮਰਜੈਂਸੀ ਸੇਵਾ ਦਾ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਇਲਾਕਾ ਨਿਵਾਸੀਆਂ ਨੇ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਹਰੇਕ ਬਲਾਕ ਪੱਧਰ ’ਤੇ ਘੱਟੋ-ਘੱਟ ਇੱਕ ਆਧੁਨਿਕ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕੀਤਾ ਜਾਵੇ, ਜਿਸ ਵਿੱਚ ਅੱਗ ਬੁਝਾਉਣ ਵਾਲੀਆਂ ਗੱਡੀਆਂ, ਪਾਣੀ ਦੇ ਟੈਂਕਰ, ਰੈਸਕਿਊ ਉਪਕਰਨ ਤੇ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਅਮਲਾ ਤਾਇਨਾਤ ਹੋਵੇ। ਅੰਤ ਵਿੱਚ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ, ਸਥਾਨਕ ਪ੍ਰਸ਼ਾਸਨ ਅਤੇ ਹਲਕੇ ਦੇ ਜਨ-ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਬਲਾਕ ਸੜੋਆ ਵਿਖੇ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਪਾਲ ਸੜੋਆ, ਸਮਾਜ ਸੇਵੀ ਪਰਵੀਨ ਵਸ਼ਿਸ਼ਟ, ਹੁਸਨ ਲਾਲ ਸਾਬਕਾ ਪੰਚ, ਸਤਪਾਲ, ਪਰਮਜੀਤ ਪੰਚ, ਬਿੱਲਾ, ਧਰਮਪਾਲ ਸਾਬਕਾ ਪੰਚ ਸੁਰਿੰਦਰ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।