19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹੱਕ ਪ੍ਰਾਪਤੀ ਤੱਕ ਸੰਘਰਸ਼ ਰਹੇਗਾ ਜਾਰੀ - ਅਮਿਤ ਕੁਮਾਰ

ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲੱਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ 17 ਅਗਸਤ ਤੋਂ ਆਰੰਭ ਕੀਤੀ ਦੋ ਦਿਨਾਂ ਕਲਮ ਛੋੜ ਤੇ ਕੰਪਿਊਟਰ ਬੰਦ ਦੀ ਹੜਤਾਲ ਤਹਿਤ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੁਲਾਜਮਾਂ ਵੱਲੋਂ ਦੂਜੇ ਦਿਨ ਵੀ ਕੰਮ ਬੰਦ ਰੱਖਿਆ। ਹੜਤਾਲ ਕਾਰਨ ਕੰਮਕਾਰ ਕਰਾਉਣ ਆਉਣ ਵਾਲੇ ਲੋਕਾਂ ਨੂੰ ਬੇਰੰਗ ਵਾਪਿਸ ਪਰਤਣਾ ਪਿਆ।

ਬਲਾਚੌਰ ਤਹਿਸੀਲ ਵਿੱਚ ਕਲਮਛੋੜ / ਕੰਪਿਊਟਰ ਬੰਦ ਹੜਤਾਲ ਕਾਰਨ ਕੰਮਕਾਰ ਰਿਹਾ ਠੱਪ 19-08-2026
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲੱਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ 17 ਅਗਸਤ ਤੋਂ ਆਰੰਭ ਕੀਤੀ ਦੋ ਦਿਨਾਂ ਕਲਮ ਛੋੜ ਤੇ ਕੰਪਿਊਟਰ ਬੰਦ ਦੀ ਹੜਤਾਲ ਤਹਿਤ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੁਲਾਜਮਾਂ ਵੱਲੋਂ ਦੂਜੇ ਦਿਨ ਵੀ ਕੰਮ ਬੰਦ ਰੱਖਿਆ। ਹੜਤਾਲ ਕਾਰਨ ਕੰਮਕਾਰ ਕਰਾਉਣ ਆਉਣ ਵਾਲੇ ਲੋਕਾਂ ਨੂੰ ਬੇਰੰਗ ਵਾਪਿਸ ਪਰਤਣਾ ਪਿਆ। ਪ੍ਰਧਾਨ ਅਮਿਤ ਕੁਮਾਰ ਨੇ ਦੱਸਿਆ ਕਿ ਮੁਲਾਜਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਾ ਹੋਣ ਕਾਰਨ ਸੂਬਾ ਪੱਧਰੀ ਕਮੇਟੀ ਦੇ ਸੱਦੇ ‘ਤੇ ਇਹ ਸੰਘਰਸ਼ ਅਰੰਭਣਾਂ ਪਿਆ। ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰੀ ਮੁਲਾਜਮ ਦਿੱਤੇ ਗਏ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਜਾਣ ਵਾਲੀ ਰੈਲੀ ਵਿੱਚ ਭਾਗ ਲੈਣ ਲਈ ਰਵਾਨਾਂ ਹੋਣ ਤੋਂ ਪਹਿਲਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅਮਿਤ ਕੁਮਾਰ ਨੇ ਕਿਹਾ ਕਿ ਇਸ ਤੋਂ ਪਹਿਲਾਂ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ 39 ਦੀ ਦਾਣਾਂ ਮੰਡੀ ਵਿਖੇ ਮਹਾਂ ਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਸਨ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਕਾਲ ਤਹਿਤ ਹੁਣ 27 ਅਗਸਤ ਨੂੰ ਸਮੁੱਚੇ ਪੰਜਾਬ ਭਰ ਦੇ ਸਮੁੱਚੇ ਮੁਲਾਜਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮਹਾਂ ਬੰਦ ਦਾ ਸੱਦਾ ਦਿੱਤਾ ਗਿਆ। ਪ੍ਰਧਾਨ ਅਮਿਤ ਕੁਮਾਰ ਕਾਲੂ, ਜਸਵਿੰਦਰ ਸਿੰਘ, ਸਤਿੰਦਰ ਸਿੰਘ ਸੇਖੋਂ, ਕਮਲਜੀਤ ਅਤੇ ਗੁਰਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਵਿੱਚ ਬਕਾਇਆ ਡੀ.ਏ ਦੀਆ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ, ਕੱਚੇ ਅਤੇ ਆਊਟਸੋਰਸ ਮੁਲਾਜਮਾਂ ਨੂੰ ਪੱਕਾ ਕਰਨਾ ਸ਼ਾਮਿਲ ਹੈ। ਇਸ ਮੌਕੇ ਧੀਰਜ ਕੁਮਾਰ, ਬਲਤੇਜਵੀਰ ਸਿੰਘ, ਕੁਲਦੀਪ ਸਿੰਘ, ਲਭਲੇਸ਼ ਕੁਮਾਰ, ਨੀਰਜ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਸਤ ਦੁਆਬ ਨਹਿਰ ਪਿੰਡ ਸੋਇਤਾ ਲਾਗੇ ਨਵਜੰਮੀ ਬੱਚੀ ਦੀ ਲਾਸ਼ ਮਿਲੀ ਅਗਲੀ ਖ਼ਬਰ ਮੌਜੋਵਾਲ ਮਜਾਰਾ ਵਿਖੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪੰਜਾਬ ਦਿਲਾਵਰ ਸਿੰਘ ਦਿਲੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।