ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਚੌਧਰੀ ਹੇਮਰਾਜ ਰਾਜ਼ੀ ਬਣੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਦੇ ਮੈਂਬਰ
ਟੱਪਰੀਆਂ ਖੁਰਦ, 18 ਅਗਸਤ (ਬੂਥਗੜ੍ਹੀਆ) - ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਪਾਰਟੀ ਦੇ ਲਈ ਪਿਛਲੇ ਸਮੇਂ ਤੋਂ ਵਧੀਆ ਕੰਮ ਕਰ ਰਹੇ ਪਾਰਟੀ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਦੇ ਨੌਜਵਾਨ ਆਗੂ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਵਾਈਸ ਪ੍ਰਧਾਨ ਬੀ. ਸੀ ਵਿੰਗ ਪੰਜਾਬ ਚੌਧਰੀ ਹੇਮ ਰਾਜ ਰਾਜੀ ਸਾਹਨੇਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਚੁਣਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲਰ ਹੇਮ ਰਾਜ ਰਾਜ਼ੀ।
19-08-2026