19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤਿਉਹਾਰੀ ਸੀਜ਼ਨ ’ਚ ਖੋਏ ਦੀਆਂ ਬਣੀਆਂ ਮਠਿਆਈਆਂ ਤੋਂ ਸਾਵਧਾਨ ਰਹਿਣ ਦੀ ਲੋੜ -ਪ੍ਰਧਾਨ ਮਨਜੀਤ ਸਿੰਘ ਰਾਏ

ਬਹਿਰਾਮ, 18 ਅਗਸਤ (ਨਛੱਤਰ ਸਿੰਘ ਬਹਿਰਾਮ) - ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵੱਲੋਂ ਸਿਹਤ ਵਿਭਾਗ ਨਾਲ ਜੁੜੇ ਮਾਮਲਿਆਂ ਅਤੇ ਪੰਜਾਬ ਦੇ ਵਿਗੜ ਰਹੇ ਹੈਲਥ ਸਿਸਟਮ ਨੂੰ ਲੈ ਕੇ ਡਾ. ਲਖਵੀਰ ਸਿੰਘ ਰਿਟਾ.

ਅਜੀਤ ਡੈਸਕ 19-08-2026
ਬਹਿਰਾਮ, 18 ਅਗਸਤ (ਨਛੱਤਰ ਸਿੰਘ ਬਹਿਰਾਮ) - ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵੱਲੋਂ ਸਿਹਤ ਵਿਭਾਗ ਨਾਲ ਜੁੜੇ ਮਾਮਲਿਆਂ ਅਤੇ ਪੰਜਾਬ ਦੇ ਵਿਗੜ ਰਹੇ ਹੈਲਥ ਸਿਸਟਮ ਨੂੰ ਲੈ ਕੇ ਡਾ. ਲਖਵੀਰ ਸਿੰਘ ਰਿਟਾ. ਫੂਡ ਸੇਫਟੀ ਅਫਸਰ ਡੀ.ਐਫ.ਐਸ.ਓ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖਾਸ ਤੌਰ ’ਤੇ ਬਾਜ਼ਾਰ ਵਿੱਚ ਵਿਕ ਰਹੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਨਕਲੀ ਜਾਂ ਮਿਲਾਵਟੀ ਵਸਤਾਂ ਦੇ ਸੇਵਨ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਡਾ. ਲਖਵੀਰ ਸਿੰਘ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਅਜਿਹੇ ਸਮੇਂ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਿਸ਼ੇਸ਼ ਤੌਰ ’ਤੇ ਸੁਚੇਤ ਰਹਿਣ ਦੀ ਲੋੜ ਹੈ। ਇਸ ਲਈ ਖਪਤਕਾਰਾਂ ਨੂੰ ਸਾਫ਼-ਸੁਥਰੀਆਂ ਅਤੇ ਭਰੋਸੇਯੋਗ ਥਾਵਾਂ ਤੋਂ ਹੀ ਖਾਣ-ਪੀਣ ਦੀਆਂ ਵਸਤਾਂ ਖਰੀਦਣੀਆਂ ਚਾਹੀਦੀਆਂ ਹਨ। ਉਨ੍ਹਾਂ ਖਾਸ ਤੌਰ ’ਤੇ ਤਿਉਹਾਰੀ ਸੀਜ਼ਨ ਦੌਰਾਨ ਖੋਏ ਤੋਂ ਤਿਆਰ ਹੋਣ ਵਾਲੀਆਂ ਮਠਿਆਈਆਂ ਦੀ ਵਰਤੋਂ ਸਬੰਧੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਡਾ. ਲਖਵੀਰ ਸਿੰਘ ਆਪਣੀ ਸਰਵਿਸ ਦੌਰਾਨ ਖਾਦ ਪਦਾਰਥਾਂ ਦੀ ਗੁਣਵਤਾ ਨੂੰ ਲੈ ਕੇ ਰੇਡ ਕਰਨ ਦੀ ਵਜ੍ਹਾ ਨਾਲ ਕਾਫੀ ਚਰਚਾ ਵਿੱਚ ਰਹੇ ਹਨ। ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਵਰਗੇ ਹੋਰ ਵਧੇਰੇ ਅਫਸਰਾਂ ਵਲੋਂ ਆਮ ਲੋਕਾਂ ਦੀ ਸਿਹਤ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸਿਹਤ ਨਾਲ ਜੁੜੇ ਮੁੱਦੇ ਬੇਹੱਦ ਗੰਭੀਰ ਹਨ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਵੀ ਸਮੇਂ-ਸਮੇਂ ’ਤੇ ਬਾਜ਼ਾਰਾਂ ਵਿੱਚ ਜਾਂਚ ਮੁਹਿੰਮ ਚਲਾਉਣੀ ਚਾਹੀਦੀ ਹੈ। ਇਸ ਮੌਕੇ ਕਿਰਪਾਲ ਸਿੰਘ ਮੂਸਾਪੁਰ, ਕਿਸਾਨ ਆਗੂ ਦਵਿੰਦਰ ਸਿੰਘ ਸੰਧੂ ਸੰਧਵਾਂ, ਕੁਲਵਿੰਦਰ ਸਿੰਘ ਅਠੌਲੀ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਬਲਜੀਤ ਸਿੰਘ ਹਰਦਾਸਪੁਰ, ਮਨਜੀਤ ਸਿੰਘ ਲੱਲੀ, ਮੇਜਰ ਸਿੰਘ ਅਠੌਲੀ, ਹਰਜੀਤ ਸਿੰਘ ਢੇਸੀ, ਕਸ਼ਮੀਰ ਸਿੰਘ ਪੰਨੂ, ਤਰਸੇਮ ਸਿੰਘ ਢਿੱਲੋਂ, ਰਣਵਿੰਦਰ ਸਿੰਘ ਫਰਾਲਾ ਆਦਿ ਹਾਜ਼ਰ ਸਨ। ਤਸਵੀਰ 18 ਨਵਾਂਸ਼ਹਿਰ 34 ਡਾ. ਲਖਵੀਰ ਸਿੰਘ ਰਿਟਾ. ਡੀ.ਐਫ.ਐਸ.ਓ. ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਨਾਲ ਕਿਸਾਨ।
ਪਿਛਲੀ ਖ਼ਬਰ ਮੰਦਰ ’ਚ ਸਤਿਕਾਰ ਸਹਿਤ ਸ਼ਿਵਲਿੰਗ ਦੀ ਕੀਤੀ ਸਥਾਪਨਾ ਅਗਲੀ ਖ਼ਬਰ ਪਿੰਡ ਨਿੱਘੀ ਵਿਖੇ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।