19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੰਗਾ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਮੋਨਿਕਾ ਵਾਲੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ

ਬੰਗਾ, 18 ਅਗਸਤ (ਧਰਮਵੀਰ ਪਾਲ) - ਨਗਰ ਕੌਂਸਲ ਦਫ਼ਤਰ ਬੰਗਾ ਵਿਖੇ ਅਜ਼ਾਦੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਗਰ ਕੌਂਸਲ ਪ੍ਰਧਾਨ ਮੋਨਿਕਾ ਵਾਲੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ, ਅਤੇ ਮੌਜੂਦ ਸਾਰਿਆਂ ਨੇ ਰਾਸ਼ਟਰੀ ਗੀਤ ਦੇ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ।

ਅਜੀਤ ਡੈਸਕ 19-08-2026
ਬੰਗਾ, 18 ਅਗਸਤ (ਧਰਮਵੀਰ ਪਾਲ) - ਨਗਰ ਕੌਂਸਲ ਦਫ਼ਤਰ ਬੰਗਾ ਵਿਖੇ ਅਜ਼ਾਦੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਗਰ ਕੌਂਸਲ ਪ੍ਰਧਾਨ ਮੋਨਿਕਾ ਵਾਲੀਆ ਨੇ ਰਾਸ਼ਟਰੀ ਝੰਡਾ ਲਹਿਰਾਇਆ, ਅਤੇ ਮੌਜੂਦ ਸਾਰਿਆਂ ਨੇ ਰਾਸ਼ਟਰੀ ਗੀਤ ਦੇ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ’ਤੇ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਿਸ਼ੇਸ਼ ਤੌਰ ’ਤੇ ਪਹੁੰਚੇ ਉਹਨਾਂ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀ ਖਾਤਰ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਸਕੂਲੀ ਬੱਚਿਆਂ ਨੇ ਆਪਣੇ ਦੇਸ਼ ਭਗਤੀ ਦੇ ਪ੍ਰਦਰਸ਼ਨਾਂ ਨਾਲ ਸਮਾਗਮ ਦੀ ਸ਼ਾਨ ਨੂੰ ਹੋਰ ਵਧਾ ਦਿੱਤਾ। ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਾਰੇ ਕੌਂਸਲਰ, ਅਧਿਕਾਰੀ, ਕਰਮਚਾਰੀ ਅਤੇ ਸਮਾਗਮ ਦੌਰਾਨ ਮੌਜੂਦ ਸਾਰਿਆਂ ਨੇ ਦੇਸ਼ ਦੀ ਤਰੱਕੀ ਅਤੇ ਉੱਜਵਲ ਭਵਿੱਖ ਲਈ ਇਕੱਠੇ ਕੰਮ ਕਰਨ ਦਾ ਪ੍ਰਣ ਲਿਆ। ਨਗਰ ਕੌਂਸਲ ਪ੍ਰਧਾਨ ਮੋਨਿਕਾ ਵਾਲੀਆ ਨੇ ਸ਼ਹਿਰ ਦੇ ਸਾਰੇ ਨਾਗਰਿਕਾਂ ਨੂੰ ਆਜ਼ਾਦੀ ਦਿਵਸ ਦੀ ਸ਼ੁੱਭਕਾਮਨਾ ਦਿੰਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੀ ਅਜ਼ਾਦੀ ਸਾਰੇ ਸ਼ਹੀਦਾਂ ਦੀ ਕੁਰਬਾਨੀ ਕਾਰਨ ਮਿਲੀ ਹੈ ਅਤੇ ਸਾਨੂੰ ਇਸਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣਾ ਚਾਹੀਦਾ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮੋਨਿਕਾ ਵਾਲੀਆ ਤੋਂ ਇਲਾਵਾ ਸਾਰੇ ਕੌਂਸਲਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਚੌਰ ਵਿਖੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਹੁਗਿਣਤੀ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ‘ ਪਰਾਧੀਨਤਾ ਦਾ ਅੰਤ, ਬੇਗ਼ਮਪੁਰੇ ਦਾ ਸੰਕਲਪ’ ਯਾਤਰਾ ਦਾ 20 ਨੂੰ ਬੰਗਾ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ - ਪ੍ਰਵੀਨ ਬੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।