22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਥਾਇਰਾਇਡ ਤੇ ਸ਼ੂਗਰ ਜਾਂਚ ਕੈਂਪ ਅੱਜ

ਬੰਗਾ, 20 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਮੁਫ਼ਤ ਥਾਇਰਾਇਡ ਅਤੇ ਐਚ. ਬੀ.

ਅਜੀਤ ਡੈਸਕ 21-08-2026
ਬੰਗਾ, 20 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਮੁਫ਼ਤ ਥਾਇਰਾਇਡ ਅਤੇ ਐਚ. ਬੀ. ਏ 1 ਸੀ ਸ਼ੂਗਰ ਜਾਂਚ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀ ਸਿਹਤ ਦੀ ਜਾਂਚ ਕਰਕੇ ਥਾਇਰਾਇਡ ਅਤੇ ਸ਼ੂਗਰ ਨਾਲ ਸਬੰਧਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕੈਂਪ ਵਿੱਚ ਮੁਫ਼ਤ ਕੀਤੇ ਜਾਣ ਵਾਲੇ ਸ਼ੂਗਰ ਟੈਸਟ ਐਚ. ਬੀ. ਏ 1 ਸੀ ਰਾਹੀਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਲੱਡ ਸ਼ੂਗਰ ਦੇ ਸਰੀਰ ਵਿੱਚ ਰਹਿਣ ਵਾਲੇ ਪੱਧਰ ਬਾਰੇ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ, ਜਿਸ ਨਾਲ ਸ਼ੂਗਰ ਦੀ ਨਿਗਰਾਨੀ ਵਿੱਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਥਾਇਰਾਇਡ, ਸ਼ੂਗਰ ਵਰਗੀ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ। ਇਹਨਾਂ ਬਿਮਾਰੀਆਂ ਦੀ ਸ਼ੁਰੂਆਤ ਵਿੱਚ ਜਾਂਚ ਹੋ ਜਾਣ ਨਾਲ ਸਮੇਂ ਸਿਰ ਇਲਾਜ ਤੇ ਸਿਹਤ ਸੰਭਾਲ ਕਰਨਾ ਆਸਾਨ ਹੋ ਜਾਂਦਾ ਹੈ। ਕੈਂਪ ਵਿਚ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਤੇ ਪੈਥੋਲੋਜਿਸਟ ਡਾ. ਰਾਹੁਲ ਗੋਇਲ ਦੀ ਅਗਵਾਈ ਵਿਚ ਥਾਇਰਾਇਡ ਤੇ ਐਚ. ਬੀ. ਏ 1 ਸੀ ਸ਼ੂਗਰ ਦੇ ਟੈਸਟ ਕੀਤੇ ਜਾਣਗੇ। ਇਹਨਾਂ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਸਿਹਤ ਸਬੰਧੀ ਸਲਾਹ ਵੀ ਦਿੱਤੀ ਜਾਵੇਗੀ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਵਿਵੇਕ ਗੁੰਬਰ ਅਤੇ ਡਾ ਰਾਹੁਲ ਗੋਇਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ’ਤੇ ਅਚਨਚੇਤ ਜਾਂਚ ਅਗਲੀ ਖ਼ਬਰ ਪਿੰਡ ਨਵਾਂਗਰਾਂ ਦੇ ਪ੍ਰਵੀਨ ਭਾਟੀਆ ਨੂੰ ਯੂਥ ਕਾਂਗਰਸ ਬਲਾਕ ਬਲਾਚੌਰ-2 ਦਾ ਪ੍ਰਧਾਨ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।