23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ

ਬਲਾਚੌਰ, 22 ਅਗਸਤ (ਨਰੇਸ਼ ਧੌਲ)-ਸੀਨੀਅਰ ਆਪ ਆਗੂ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੀਆਂ ਗਤੀਵਿਧੀਆਂ, ਭਾਈਚਾਰੇ ਦੀ ਭਲਾਈ, ਸਮਾਜ ਦਾ ਵਿਕਾਸ ਤੇ ਪਾਰਟੀ ਦੀ ਮਜਬੂਤੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 23-08-2026
ਬਲਾਚੌਰ, 22 ਅਗਸਤ (ਨਰੇਸ਼ ਧੌਲ)-ਸੀਨੀਅਰ ਆਪ ਆਗੂ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੀਆਂ ਗਤੀਵਿਧੀਆਂ, ਭਾਈਚਾਰੇ ਦੀ ਭਲਾਈ, ਸਮਾਜ ਦਾ ਵਿਕਾਸ ਤੇ ਪਾਰਟੀ ਦੀ ਮਜਬੂਤੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਮੌਜੂਦਾ ਸਥਿਤੀ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਮੁੱਖ ਮੰਤਰੀ ਨੂੰ ਗੁੱਜਰ ਭਾਈਚਾਰੇ ਦੀਆਂ ਲੋੜਾਂ ਤੇ ਭਲਾਈ ਨਾਲ ਸਬੰਧਿਤ ਮਾਮਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭਾਈਚਾਰੇ ਦੀ ਬਿਹਤਰੀ ਤੇ ਵਿਕਾਸ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਚੌਧਰੀ ਸ਼ਿਵਕਰਨ ਚੇਚੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਇਓ ਗੈਸ ਪਲਾਂਟ ਲਗਾਏ ਜਾਣ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਜਾਰਾ ਕਲਾਂ ਵਿਖੇ ਭਰਵਾਂ ਇਕੱਠ ਅਗਲੀ ਖ਼ਬਰ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।