ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ 1 ਸਤੰਬਰ ਨੂੰ ਕੈਬਨਿਟ ਮੰਤਰੀ ਦੇ ਘਰ ਅੱਗੇ ਧਰਨਾ - ਮੇਜਰ ਸਿੰਘ
ਬੰਗਾ, 22 ਅਗਸਤ (ਕਰਮ ਲਧਾਣਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੀ ਬੰਗਾ, ਨਵਾਂਸ਼ਹਿਰ ਬ੍ਰਾਂਚ ਦੀ ਬੰਗਾ ਵਿਖੇ ਟਿਊਬਵੈਲ ਨੰ:1 ’ਤੇ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਉਹਨਾ ਨਾਲ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਵਲੋਂ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਕੰਟਰੈਕਟ ’ਤੇ ਕਰਨ ਲਈ ਜੋ ਐਕਟ ਬਣਾਇਆ ਉਸ ਵਿੱਚ ਕਈ ਮਹਿਕਮਿਆਂ ਦੀ ਤਰ੍ਹਾਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਵੀ ਐਕਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ । ਜਦੋਂ ਕਿ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਮੁਲਾਜ਼ਮ ਜਿਹੜੇ ਕਿ 15 ਤੋਂ 20 ਸਾਲ, 20 ਤੋਂ 25 ਸਾਲ ਤੇ 25 ਤੋਂ 30 ਸਾਲ ਅੰਦਰ ਆਉਂਦੇ ਹਨ।
ਬੰਗਾ, 22 ਅਗਸਤ (ਕਰਮ ਲਧਾਣਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੀ ਬੰਗਾ, ਨਵਾਂਸ਼ਹਿਰ ਬ੍ਰਾਂਚ ਦੀ ਬੰਗਾ ਵਿਖੇ ਟਿਊਬਵੈਲ ਨੰ:1 ’ਤੇ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਉਹਨਾ ਨਾਲ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਵਲੋਂ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਕੰਟਰੈਕਟ ’ਤੇ ਕਰਨ ਲਈ ਜੋ ਐਕਟ ਬਣਾਇਆ ਉਸ ਵਿੱਚ ਕਈ ਮਹਿਕਮਿਆਂ ਦੀ ਤਰ੍ਹਾਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਵੀ ਐਕਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ । ਜਦੋਂ ਕਿ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਮੁਲਾਜ਼ਮ ਜਿਹੜੇ ਕਿ 15 ਤੋਂ 20 ਸਾਲ, 20 ਤੋਂ 25 ਸਾਲ ਤੇ 25 ਤੋਂ 30 ਸਾਲ ਅੰਦਰ ਆਉਂਦੇ ਹਨ। ਸਰਕਾਰ ਨੇ ਸਾਡੀ ਜਥੇਬੰਦੀ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਮਹਿਕਮੇ ਨੂੰ ਐਕਟ ਵਿੱਚ ਸ਼ਾਮਲ ਕਰਨਗੇ ਪਰ ਸਰਕਾਰ ਦੁਆਰਾ ਕੀਤਾ ਵਾਅਦਾ ਕੋਰਾ ਝੂਠ ਨਿਕਲੀਆ। ਇਸ ਲਈ ਜਥੇਬੰਦੀ ਵਲੋਂ ਐਕਟ ਵਿੱਚ ਸੋਧ ਕਰਵਾਉਣ ਲਈ 01-09- 2026 ਦਿਨ ਮੰਗਲਵਾਰ ਨੂੰ ਪੂਰੇ ਪੰਜਾਬ ਅੰਦਰ ਵਾਟਰ ਸਪਲਾਈ ਤੇ ਸੀਵਰੇਜ ਦਾ ਸਾਰਾ ਕੰਮ ਮੁਕੰਮਲ ਬੰਦ ਕਰਕੇ ਅਣਮਿਥੇ ਸਮੇਂ ਲਈ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਲਈ ਜ ਥੇਬੰਦੀ ਵਲੋਂ ਪੂਰੇ ਪੰਜਾਬ ਅੰਦਰ ਵਿਧਾਇਕਾਂ ਤੇ ਮੰਤਰੀਆਂ ਰਾਹੀਂ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣ ਲਈ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਐਕਟ ਵਿੱਚ ਸੋਧ ਕੀਤੀ ਜਾਵੇ ਤੇ ਪੂਰੇ ਪੰਜਾਬ ਅੰਦਰ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸੈਕਸ਼ਨ ਬੰਗਾ ਦੇ ਮੁਲਾਜ਼ਮਾਂ ਦੁਆਰਾ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਕੁਮਾਰ, ਗੁਲਸ਼ਨ ਕੁਮਾਰ, ਆਜ਼ਾਦ ਸਿੰਘ, ਰੋਹਿਤ ਘਈ, ਲੱਕੀ ਘਈ, ਸੰਦੀਪ ਕੁਮਾਰ, ਮਨਦੀਪ, ਜੈ ਕੁਸ਼, ਜਸਵੀਰ, ਬਲਵਿੰਦਰ, ਅਸ਼ੀਸ਼, ਜਗਤਾਰ, ਮਨਜੀਤ ਸਿੰਘ, ਰਾਜ ਕੁਮਾਰ, ਸਤਨਾਮ, ਰਾਹੁਲ ਆ ਦਿ ਸ਼ਾਮਲ ਸਨ।