ਪੰਜਾਬ ਬਚਾਓ ਰੈਲੀ ਸੰਬੰਧੀ ਅਕਾਲੀ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਮਜਾਰੀ/ਸਾਹਿਬਾ, 22 ਅਗਸਤ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਮੁਹਿੰਮ ਤਹਿਤ 12 ਸਤੰਬਰ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਧਾਨ ਸਭਾ ਹਲਕਾ ਬਲਾਚੌਰ ਦੀ ਦਾਣਾ ਮੰਡੀ ਵਿਚ ਰੱਖੀ ਰੈਲੀ ਸਬੰਧੀ ਹਲਕਾ ਇੰਚਾਰਜ ਹਨੀ ਟੋਂਸਾ ਵਲੋਂ ਆਪਣੀ ਟੀਮ ਨਾਲ ਕਸਬਾ ਮਜਾਰੀ, ਮਹਿੰਦਪੁਰ ਤੇ ਹਿਆਤਪੁਰ ਰੁੜਕੀ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਹਨੀ ਟੋਂਸਾ ਨੇ ਸੁਖਬੀਰ ਸਿੰਘ ਬਾਦਲ ਦੀ ਆਮਦ ਸਬੰਧੀ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
23-08-2026