24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਾਰ ਵਿੱਚੋਂ 17 ਬੋਤਲਾਂ ਸ਼ਰਾਬ ਕੀਤੀ ਬਰਾਮਦ

ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਆਂਸਰੋ ਚੌਂਕੀ ਇੰਚਾਰਜ ਏ. ਐੱਸ.

ਕਾਠਗੜ੍ਹ ਦੀ ਪੁਲਿਸ ਵੱਲੋਂ ਸ਼ਰਾਬ ਸਮੇਤ ਕਬਜ਼ੇ ਵਿੱਚ ਲਈ ਗਈ ਕਾਰ। ਤਸਵੀਰ :ਹਰਸਿਮਰਨ ਜੋਤ ਸਿੰਘ ਕਲੇਰ  24-08-2026
ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਆਂਸਰੋ ਚੌਂਕੀ ਇੰਚਾਰਜ ਏ.ਐੱਸ.ਆਈ ਸਿਕੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕਾਠਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਇਲਾਕੇ ਵਿੱਚ ਸ਼ੱਕੀ ਵਹੀਕਲਾਂ ਅਤੇ ਪੁਰਸ਼ਾਂ ਦੀ ਚੈਕਿੰਗ ਦੌਰਾਨ ਪ੍ਰੇਮ ਨਗਰ ਮੇਨ ਰੋਡ ‘ਤੇ ਗਲੈਕਸੀ ਹੋਟਲ ਦੇ ਸਾਹਮਣੇ ਇੱਕ ਕਾਰ ਪੀ.ਬੀ 32 ਏ.ਸੀ 8558 ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਜਦੋਂ ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸਦੀ ਡਿੱਗੀ ਵਿੱਚੋਂ 17 ਬੋਤਲਾਂ ਸ਼ਰਾਬ ਬਰਾਮਦ ਹੋਈ। ਫੜੇ ਗਏ ਵਾਹਨ ਚਾਲਕ ਨੇ ਆਪਣੀ ਪਛਾਣ ਮੋਹਣ ਲਾਲ ਪੁੱਤਰ ਹਰੀਆ ਰਾਮ ਵਾਸੀ ਪਿੰਡ ਕਿਸ਼ਨਪੁਰਾ ਥਾਣਾ ਸਦਰ ਨਵਾਂਸ਼ਹਿਰ ਵਜੋਂ ਦੱਸੀ ਤੇ ਆਪਣੇ ਕਬਜ਼ੇ ਵਿੱਚ ਰੱਖੀ ਇਸ ਭਾਰੀ ਮਾਤਰਾ ਵਿੱਚ ਸ਼ਰਾਬ ਸਬੰਧੀ ਕੋਈ ਵੀ ਲਾਇਸੈਂਸ ਜਾਂ ਪਰਮਿਟ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਮਾਮਲੇ ਵਿੱਚ ਪੁਲਿਸ ਨੇ ਮੋਹਣ ਲਾਲ ਖ਼ਿਲਾਫ਼ ਪੰਜਾਬ ਆਬਕਾਰੀ ਐਕਟ ਦੀ ਧਾਰਾ 61 ਤਹਿਤ ਥਾਣਾ ਕਾਠਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਕਾਰ ਵੀ ਕਬਜ਼ੇ ਵੀ ਲੈ ਲਈ ਹੈ।
ਪਿਛਲੀ ਖ਼ਬਰ ਆਦੋਆਣਾ ਵਿਖੇ ਸਤਿਗੁਰ ਲਾਲ ਦਾਸ ਰਕਬੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਅਗਲੀ ਖ਼ਬਰ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਸਰਕਾਰ ਨੂੰ ਬਿਨਾਂ ਸ਼ਰਤ ਕਰਨੀ ਚਾਹੀਦੀ ਹੈ - ਜਥੇਦਾਰ ਜਸਵੀਰ ਸਿੰਘ ਰੋਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।