25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਬਚਾਓ ਰੈਲੀ ਦੀ ਸਫਲਤਾ ਲਈ ਹਲਕਾ ਬਲਾਚੌਰ ਦੇ ਅਕਾਲੀ ਹੋਏ ਪੱਬਾਂ ਭਾਰ ਹਲਕਾ ਇੰਚਾਰਜ ਹਨੀ ਟੌਂਸਾ ਵੱਲੋਂ 81 ਮੈਂਬਰੀ ਕੋਰ ਕਮੇਟੀ ਦਾ ਗਠਨ

ਬਲਾਚੌਰ, 23 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਹਲਕੇ ਲਈ 81 ਮੈਂਬਰੀ ਨਵੀਂ ਕੋਰ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਹਨੀ ਟੌਂਸਾ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਪੁਰਾਣੇ, ਮਿਹਨਤੀ ਤੇ ਟਕਸਾਲੀ ਅਕਾਲੀ ਆਗੂਆਂ ਨੂੰ ਵਿਸ਼ੇਸ਼ ਤੌਰ ‘ਤੇ ਥਾਂ ਦਿੱਤੀ ਗਈ ਹੈ।

ਅਜੀਤ ਡੈਸਕ 24-08-2026
ਬਲਾਚੌਰ, 23 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਹਲਕੇ ਲਈ 81 ਮੈਂਬਰੀ ਨਵੀਂ ਕੋਰ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਹਨੀ ਟੌਂਸਾ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਪੁਰਾਣੇ, ਮਿਹਨਤੀ ਤੇ ਟਕਸਾਲੀ ਅਕਾਲੀ ਆਗੂਆਂ ਨੂੰ ਵਿਸ਼ੇਸ਼ ਤੌਰ ‘ਤੇ ਥਾਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਟੀਮ ਦੇ ਗਠਨ ਨਾਲ ਹਲਕਾ ਬਲਾਚੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੇਗੀ । ਸਾਰੇ ਮੈਂਬਰਾਂ ਦੇ ਆਪਸੀ ਸਹਿਯੋਗ ਨਾਲ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣਗੀਆਂ, ਜਿਸ ਨਾਲ ਅਕਾਲੀ ਦਲ ਬੁਲੰਦੀਆਂ ‘ਤੇ ਪਹੁੰਚੇਗਾ। ਹਨੀ ਟੌਂਸਾ ਨੇ ਨਵੀਂ ਗਠਿਤ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਤੇ ਬਿਹਤਰੀ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ 12 ਸਤੰਬਰ ਨੂੰ ਬਲਾਚੌਰ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਬਾਰੇ ਰਣਨੀਤੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨਗੇ।
ਪਿਛਲੀ ਖ਼ਬਰ ਸਾਥੀ ਸੀਤਾ ਰਾਮ ਯੇਚੁਰੀ ਦੀ ਰਾਜਨੀਤਿਕ ਸਮਝ ਦਾ ਮੁਕਾਬਲਾ ਨਹੀਂ ਕੀਤਾ ਜਾ ਸਕਦਾ - ਸੇਖੋਂ ਸਾਥੀ ਮਾੜੀ ਮੇਘਾ ਅਤੇ ਰਾਣਾ ਕ... ਅਗਲੀ ਖ਼ਬਰ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਸ਼ਹੀਦ ਭਗਤ ਸਿੰਘ ਨਗਰ ਦੀ ਵਾਲੀਬਾਲ ਟੀਮ ਦੇ ਚੋਣ ਟਰਾਇਲ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।