ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਕੰਗਣਾ ਬੇਟ ਵਿਖੇ ਵਿਸ਼ੇਸ਼ ਲੋਕ ਮਿਲਣੀ
ਕਿਹਾ, ਪੰਜਾਬ ਵਾਸੀਆਂ ਦੇ ਸਹਿਯੋਗ ਨਾਲ 2027 ’ਚ ਮੁੜ ਬਣੇਗੀ ‘ਆਪ’ ਦੀ ਸਰਕਾਰ
ਬਲਾਚੌਰ, 23 ਅਗਸਤ (ਨਰੇਸ਼ ਧੌਲ) - ਨੌਜਵਾਨ ਆਪ ਆਗੂ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਪਿੰਡ ਕੰਗਣਾ ਬੇਟ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਬਲਾਚੌਰ, 23 ਅਗਸਤ (ਨਰੇਸ਼ ਧੌਲ) - ਨੌਜਵਾਨ ਆਪ ਆਗੂ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਪਿੰਡ ਕੰਗਣਾ ਬੇਟ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਕਰਨ ਵੀਰ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਦੇ ਕਾਰਜਾਂ ਅਤੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਹਲਕਾ ਬਲਾਚੌਰ ਵਿੱਚ ਬੇਮਿਸਾਲ ਵਿਕਾਸ ਕਾਰਜ ਹੋਏ ਹਨ, ਜਿਨ੍ਹਾਂ ਦਾ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਅੰਦਰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਹਲਕਾ ਬਲਾਚੌਰ ਅੰਦਰ ਨਹੀਂ ਕਰ ਸਕੀਆਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਕਰਕੇ ਦਿਖਾਇਆ ਹੈ ਜਿਸ ਤਰ੍ਹਾਂ ਨਹਿਰੀ ਪਾਣੀ ਨੂੰ ਮਾਨ ਸਰਕਾਰ ਵੱਲੋਂ ਖੇਤਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਬੁਨਿਆਦੀ ਢਾਂਚੇ, ਸਿਹਤ, ਸਿੱਖਿਆ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ। ਕਰਨਵੀਰ ਕਟਾਰੀਆ ਨੇ ਦਾਅਵਾ ਕੀਤਾ ਕਿ ਲੋਕਾਂ ਦੇ ਮਿਲ ਰਹੇ ਪਿਆਰ ਅਤੇ ਸਮਰਥਨ ਦੇ ਆਧਾਰ ’ਤੇ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਆਪ ਆਗੂ ਚੌਧਰੀ ਕਰਨਵੀਰ ਕਟਾਰੀਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ, ਤੀਰਥ ਚੌਧਰੀ, ਰਾਮ ਨਾਥ, ਗੁਰਦਾਸ ਚੌਧਰੀ, ਰਾਜੇਸ਼ ਚੇਚੀ, ਸਤਨਾਮ ਸਿੰਘ, ਅਸ਼ਵਨੀ, ਟਿੰਕਾ, ਸੋਨੂੰ ਚੌਧਰੀ, ਅਮੀ ਚੰਦ ਅਮੀਆਂ ਗੁੱਜਰ, ਰੋਸ਼ਨ ਲਾਲ, ਬਲਬੀਰ ਫੌਜੀ, ਸਤਨਾਮ ਚੌਧਰੀ, ਰਿੰਕੂ ਚੌਧਰੀ, ਤੇਜੀ ਮਾਸਟਰ, ਪਾਲਾ, ਰੋਹਿਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।