26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਥਾਣਾ ਸਦਰ ਪੁਲਿਸ ਨਵਾਂਸ਼ਹਿਰ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਨੌਜਵਾਨ ਪੁਲਿਸ ਪਾਰਟੀ ਨਾਲ। ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

ਅਜੀਤ ਡੈਸਕ 26-08-2026
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਪਿੰਡ ਸਜਾਵਲਪੁਰ ਤੋਂ ਸਹਾਬਪੁਰ ਵੱਲ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਸਜਾਵਲਪੁਰ ਵੱਲ ਨੂੰ 50 ਗਜ ਅੱਗੇ ਪੁੱਜੀ ਤਾਂ ਖੱਬੇ ਪਾਸੇ ਸੜਕ ਦੀ ਆੜ ਹੇਠ ਇੱਕ ਮੋਨਾ ਨੌਜਵਾਨ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ‘ਤੇ ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਜਸਵਿੰਦਰ ਲਾਲ ਉਰਫ਼ ਹੈਪੀ ਪੁੱਤਰ ਸੁਲੱਖਣ ਰਾਮ ਪਿੰਡ ਬੈਰਸੀਆਂ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ’ਚ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦੀ ਰੜਕ-ਮੜਕ ਅਤੇ ਅਣਖ ਨੂੰ ਸੱਟ ਮਾਰੀ ਹੈ -ਵਰਿਆਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।