ਹਮਲੇ ਤੋਂ ਬਾਅਦ ਵੀ ਚੜ੍ਹਦੀ ਕਲਾ ’ਚ ਹਨ ਸੁਖਬੀਰ ਸਿੰਘ ਬਾਦਲ -ਹਰਪ੍ਰੀਤ ਸਿੰਘ ਖਾਰਾ
ਜਾਡਲਾ, 25 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਖਾਰਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ, ਜਿੱਥੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ।
ਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਰਾ। ਤਸਵੀਰ : ਹਰਕੰਵਲ ਸਿੰਘ ਕੌਲਗੜ੍ਹ
26-08-2026
ਜਾਡਲਾ, 25 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਖਾਰਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਸਰਦਾਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ, ਜਿੱਥੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਸਰਦਾਰ ਬਾਦਲ ਨੂੰ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਮਜ਼ਬੂਤ ਅਤੇ ਚੜ੍ਹਦੀਕਲਾ ਵਿੱਚ ਦੇਖ ਕੇ ਮਨ ਨੂੰ ਬਹੁਤ ਪ੍ਰਸੰਨਤਾ ਹੋਈ। ਉਨ੍ਹਾਂ ਕਿਹਾ ਕਿ ਮੁਸ਼ਕਲ ਅਤੇ ਔਖੇ ਸਮੇਂ ਵਿੱਚ ਵੀ ਹੌਸਲਾ ਨਾ ਹਾਰਨਾ ਅਤੇ ਚੜ੍ਹਦੀਕਲਾ ਵਿੱਚ ਰਹਿ ਕੇ ਹਾਲਾਤ ਦਾ ਸਾਹਮਣਾ ਕਰਨਾ ਸਰਦਾਰ ਬਾਦਲ ਦੀ ਦ੍ਰਿੜ੍ਹਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰਿਕ ਅਤੇ ਧਾਰਮਿਕ ਮਾਹੌਲ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।