27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਬਾਲੋ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ

ਕਟਾਰੀਆਂ, 26 ਅਗਸਤ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੰਗਾ ਹਲਕੇ ਵਿੱਚ ਪੈਂਦੇ ਪਿੰਡ ਬਾਲੋ ਤੋਂ ਸ਼ਰਧਾਲੂਆਂ ਦਾ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਖਵਿੰਦਰ ਸਿੰਘ ਚੇਅਰਮੈਨ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਵਿਧਾਇਕ ਡਾ.

ਬੱਸ ਨੂੰ ਹਰੀ ਝੰਡੀ ਵਿਖਾਉਂਦੇ ਹੋਏ ਆਗੂ। 27-08-2026
ਕਟਾਰੀਆਂ, 26 ਅਗਸਤ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੰਗਾ ਹਲਕੇ ਵਿੱਚ ਪੈਂਦੇ ਪਿੰਡ ਬਾਲੋ ਤੋਂ ਸ਼ਰਧਾਲੂਆਂ ਦਾ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਖਵਿੰਦਰ ਸਿੰਘ ਚੇਅਰਮੈਨ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦਾ ਵੀ ਧੰਨਵਾਦ ਕੀਤਾ। ਆਪ ਆਗੂ ਰਾਜ ਕੁਮਾਰ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਖਦ, ਸੁਰੱਖਿਅਤ ਅਤੇ ਮੰਗਲਮਈ ਸਫ਼ਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਯਾਤਰਾ ਦੌਰਾਨ ਰਿਹਾਇਸ਼, ਭੋਜਨ ਅਤੇ ਆਵਾਜਾਈ ਸਮੇਤ ਲੋੜੀਂਦੇ ਪ੍ਰਬੰਧ ਮੁਫ਼ਤ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਨਾਲ ਸੰਗਤਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਪਿੰਡ ਬਾਲੋ ਦੇ ਸਰਪੰਚ ਊਸ਼ਾ ਰਾਣੀ ਹੀਰ, ਰਾਜ ਕੁਮਾਰ ਬਾਲੋਂ, ਕੁਲਵਿੰਦਰ ਸਿੰਘ, ਸ਼ਰਧਾਲੂ, ਪਾਰਟੀ ਆਗੂ, ਵਰਕਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਦੇ ਸਾਰੇ ਪੇਪਰ ਹੋਏ ਮੁਲਤਵੀ ਅਗਲੀ ਖ਼ਬਰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ’ਤੇ ਹੋਵੇ ਸਖ਼ਤੀ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।