28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਭਾਰਟਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਔੜ, 27 ਅਗਸਤ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾਕਟਰ ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਔੜ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਕਿਸਾਨਾਂ ਨੂੰ ਸਰ੍ਹੋਂ ਦੀ ਫਸਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਤੇ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਪਿੰਡ ਭਾਰਟਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ.

ਅਜੀਤ ਡੈਸਕ 28-08-2026
ਔੜ, 27 ਅਗਸਤ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾਕਟਰ ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਔੜ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਕਿਸਾਨਾਂ ਨੂੰ ਸਰ੍ਹੋਂ ਦੀ ਫਸਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਤੇ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਪਿੰਡ ਭਾਰਟਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ ਨੇ ਕਿਸਾਨਾਂ ਨਾਲ ਤੇਲ ਬੀਜ ਫ਼ਸਲਾਂ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ, ਫਸਲੀ ਵਿਭਿੰਨਤਾ ਅਪਣਾਉਣ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੂੰ ਐਨ. ਐਮ. ਈ. ਓ ਸਕੀਮ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਤਕਨੀਕੀ ਸਹਾਇਤਾ ਬਾਰੇ ਵੀ ਜਾਣੂੰ ਕਰਵਾਇਆ ਗਿਆ। ਸਰਪੰਚ ਪ੍ਰਿਤਪਾਲ ਸਿੰਘ ਨੇ ਕੈਂਪ ’ਤੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਟੈਕਨੋਲੌਜੀ ਮੈਨੇਜਰ, ਗਾਥੁ ਰਾਮ, ਸੈਕਟਰੀ ਅਮਰਜੀਤ ਸਿੰਘ, ਸੈਕਟਰੀ ਕਰਨਵੀਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਪਾਲ ਸਿੰਘ, ਅਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਮੀਰਪੁਰ ਜੱਟਾਂ ਵਿਖੇ ਚੋਰਾਂ ਵਲੋਂ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਚੋਰੀ ਅਗਲੀ ਖ਼ਬਰ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ - ਡਾ. ਸੁਖਵਿੰਦਰ ਸਿੰਘ, ਡਾ. ਗੌਰਵਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।