28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਗੱਡੀਆਂ ਦੇ ਕੱਟੇ ਚਲਾਨ

ਕਾਠਗੜ੍ਹ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਬਲਾਚੌਰ-ਰੋਪੜ ਨੈਸ਼ਨਲ ਹਾਈਵੇਅ ’ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਖਿਲਾਫ ਆਰ. ਟੀ.

ਅਜੀਤ ਡੈਸਕ 28-08-2026
ਕਾਠਗੜ੍ਹ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਬਲਾਚੌਰ-ਰੋਪੜ ਨੈਸ਼ਨਲ ਹਾਈਵੇਅ ’ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਖਿਲਾਫ ਆਰ.ਟੀ.ਓ. ਵਿਭਾਗ ਨਵਾਂਸ਼ਹਿਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਆਰ.ਟੀ.ਓ. ਇੰਦਰਪਾਲ ਦੀ ਅਗਵਾਈ ਹੇਠ ਟੋਲ ਪਲਾਜ਼ਾ ਬੱਛੂਆਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਣ ’ਤੇ ਕੁੱਲ 5 ਗੱਡੀਆਂ ਦੇ ਚਲਾਨ ਕੱਟੇ ਗਏ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ 2 ਗੱਡੀਆਂ ਓਵਰ-ਹਾਈਟ ਹੋਣ ਕਰਕੇ ਅਤੇ 2 ਗੱਡੀਆਂ ਓਵਰਲੋਡ ਹੋਣ ਕਰਕੇ ਕਾਰਵਾਈ ਦੇ ਘੇਰੇ ਵਿੱਚ ਆਈਆਂ ਜਦਕਿ ਇੱਕ ਨਿੱਜੀ ਬੱਸ ਦਾ ਟੈਕਸ ਤੇ ਪ੍ਰਦੂਸ਼ਣ ਸਰਟੀਫਿਕੇਟ ਨਾ ਹੋਣ ਕਰਕੇ ਚਲਾਨ ਕੀਤਾ ਗਿਆ। ਆਰ.ਟੀ.ਓ. ਵਿਭਾਗ ਦੀ ਇਸ ਅਚਨਚੇਤ ਕਾਰਵਾਈ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿੱਚ ਹੜਕੰਪ ਮਚ ਗਿਆ। ਮੌਕੇ ’ਤੇ ਅਧਿਕਾਰੀਆਂ ਨੇ ਸਾਫ ਤੌਰ ’ਤੇ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਓਵਰਲੋਡਿੰਗ, ਓਵਰ-ਹਾਈਟ ਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਦ ਨੌਰਵੁੱਡ ਸਕੂਲ ਚਾਹਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਬੰਤਾ ਰਾਮ ਘੇੜਾ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੇ ਪ੍ਰਬੰਧ ਮੁਕੰਮਲ- ਸੰਤ ਸੁਰਿੰਦਰ ਦਾਸ, ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।