28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਾਇਰਾ ਨੇ 25 ਮੀਟਰ ਰਿਲੇਅ ਦੌੜ ’ਚ ਜਿੱਤਿਆ ਸੋਨ ਤਗਮਾ

ਰਾਹੋਂ, 27 ਅਗਸਤ (ਉਂਕਾਰ ਸਿੰਘ ਰਾਠੋਰ) - ਪੀ. ਐਸ.

ਅਜੀਤ ਡੈਸਕ 28-08-2026
ਰਾਹੋਂ, 27 ਅਗਸਤ (ਉਂਕਾਰ ਸਿੰਘ ਰਾਠੋਰ) - ਪੀ. ਐਸ. ਪਬਲਿਕ ਸਕੂਲ ਰਾਹੋਂ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਨਾਇਰਾ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਵਿਖੇ ਹੋਈ ਸਬ-ਜੂਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਰਿਲੇਅ ਦੌੜ ਵਿੱਚ ਸੋਨ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਨਾਇਰਾ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਉਸ ਦੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਸਕੂਲ ਪ੍ਰਿੰਸੀਪਲ ਮੈਡਮ ਕੰਚਨ ਨੰਦਾ ਨੇ ਨਾਇਰਾ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਨਾਇਰਾ ਦੀ ਇਸ ਪ੍ਰਾਪਤੀ ਨੇ ਪੀ.ਐਸ. ਪਬਲਿਕ ਸਕੂਲ ਰਾਹੋਂ ਦੇ ਨਾਮ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਉੱਚਾ ਕੀਤਾ ਹੈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਸਦਾ ਹੀ ਚੜ੍ਹਦੀ ਕਲਾ ’ਚ ਰਹਿਣਗੇ - ਅਮਰੀਕ ਸਿੰਘ ਸੰਧੂ ਅਗਲੀ ਖ਼ਬਰ ਦ ਨੌਰਵੁੱਡ ਸਕੂਲ ਚਾਹਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।