28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ ਪਿੰਡ ਭਾਰਟਾ ਵਿਖੇ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਦੀ ਅਗਵਾਈ ਹੇਠ ਕੁਦਰਤੀ ਖੇਤੀ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 28-08-2026
ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਲੋਂ ਪਿੰਡ ਭਾਰਟਾ ਵਿਖੇ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਦੀ ਅਗਵਾਈ ਹੇਠ ਕੁਦਰਤੀ ਖੇਤੀ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨ ਭਾਈਚਾਰੇ ਨੂੰ ਕੁਦਰਤੀ ਖੇਤੀ ਦੀ ਵਰਤੋਂ ਦੇ ਮਹੱਤਵ ਪ੍ਰਤੀ ਜਾਣੂ ਕਰਵਾਉਣਾ ਸੀ। ਇਸ ਪ੍ਰੋਗਰਾਮ ਵਿੱਚ 80 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੁਦਰਤੀ ਖੇਤੀ ਬਾਰੇ ਕਿਸਾਨਾਂ ਦੇ ਨਾਲ ਵਿਚਾਰ ਸਾਂਝੇ ਕਰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਜ਼ੀਰੋ ਬਜਟ ਕੁਦਰਤੀ ਖੇਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ ਇਸ ਤੋਂ ਇਲਾਵਾ ਆਏ ਹੋਏ ਕਿਸਾਨਾਂ ਨੂੰ ਬੀਜ ਅੰਮ੍ਰਿਤ, ਜੀਵ ਅੰਮ੍ਰਿਤ ਅਤੇ ਘਣ- ਜੀਵ ਅੰਮ੍ਰਿਤ ਬਣਾਉਣ ਅਤੇ ਕੁਦਰਤੀ ਢੰਗ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੇ ਉੱਤੇ ਵੀ ਜ਼ੋਰ ਦਿੱਤਾ ਗਿਆ ਅਤੇ ਨਾਲ ਹੀ ਹਰੀ ਖਾਦ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਨੇ ਕਿਸਾਨਾਂ ਨੂੰ ਇੱਕ ਸਿਹਤਮੰਦ ਵਾਤਾਵਰਣ, ਬਿਹਤਰ ਮਿੱਟੀ ਦੀ ਸਿਹਤ ਅਤੇ ਇੱਕ ਟਿਕਾਊ ਤੇ ਕੁਦਰਤੀ ਖੇਤੀਬਾੜੀ ਲਈ ਸਾਧਨਾਂ ਦੀ ਸੰਤੁਲਿਤ ਵਰਤੋਂ ਅਤੇ ਸੁਧਰੇ ਕੁਦਰਤੀ ਖੇਤੀ ਢੰਗਾਂ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਪਿਛਲੀ ਖ਼ਬਰ ਬਿਨਾਂ ਬਿੱਲ ਦਵਾਈਆਂ ਮਿਲਣ ’ਤੇ ਮੈਡੀਕਲ ਸਟੋਰ ਸੀਲ ਅਗਲੀ ਖ਼ਬਰ ਅਮਰਦੀਪ ਕਾਲਜ ’ਚ ਲਾਇਬ੍ਰੇਰੀਅਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।