29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਥਾਣਾ ਕਾਠਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ, ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ, ਨਸ਼ੀਲੇ ਟੀਕਿਆਂ ਤੇ ਕਾਰ ਸਮੇਤ ਕਥਿਤ ਦੋਸ਼ੀ ਗ੍ਰਿਫ਼ਤਾਰ

ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਪੁਲਿਸ ਵੱਲੋਂ ਗਸ਼ਤ ਅਤੇ ਜਾਂਚ ਦੌਰਾਨ ਰੈਲਮਾਜਰਾ ਨੇੜਿਓਂ ਇੱਕ ਕਾਰ ਨੂੰ ਕਾਬੂ ਕਰਕੇ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਪ੍ਰਤੀਬੰਧਿਤ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ।

ਥਾਣਾ ਕਾਠਗੜ੍ਹ ਦੇ ਪੁਲਿਸ ਅਧਿਕਾਰੀ ਕਥਿਤ ਦੋਸ਼ੀ ਬਾਰੇ ਦੱਸਦੇ ਹੋਏ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 29-08-2026
ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਪੁਲਿਸ ਵੱਲੋਂ ਗਸ਼ਤ ਅਤੇ ਜਾਂਚ ਦੌਰਾਨ ਰੈਲਮਾਜਰਾ ਨੇੜਿਓਂ ਇੱਕ ਕਾਰ ਨੂੰ ਕਾਬੂ ਕਰਕੇ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਪ੍ਰਤੀਬੰਧਿਤ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੁਲਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਜਾਂਚ ਦੇ ਸਬੰਧ ਵਿੱਚ ਆਸਰੋਂ ਤੋਂ ਕਾਠਗੜ੍ਹ ਸਾਈਡ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਅੱਡਾ ਰੈਲਮਾਜਰਾ ਤੋਂ ਕਰੀਬ 100 ਮੀਟਰ ਅੱਗੇ ਮੁੱਖ ਮਾਰਗ ’ਤੇ ਪਹੁੰਚੀ ਤਾਂ ਉਨ੍ਹਾਂ ਦੇ ਅੱਗੇ-ਅੱਗੇ ਜਾ ਰਹੀ ਇੱਕ ਚਿੱਟੇ ਰੰਗ ਦੀ ਆਲਟੋ ਕਾਰ ਨੰਬਰ ਸੀ.ਐਚ 01 ਬੀ.ਐਚ 0429 ਵਿੱਚ ਕੁਝ ਵਜ਼ਨਦਾਰ ਸਮਾਨ ਲੱਦਿਆ ਹੋਇਆ ਨਜ਼ਰ ਆਇਆ। ਪੁਲਿਸ ਦੀ ਗੱਡੀ ਨੂੰ ਵੇਖ ਕੇ ਚਾਲਕ ਨੇ ਘਬਰਾ ਕੇ ਆਪਣੀ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦਿਆਂ ਤੁਰੰਤ ਆਪਣੀ ਗੱਡੀ ਅੱਗੇ ਲਗਾ ਕੇ ਉਕਤ ਕਾਰ ਨੂੰ ਰੋਕ ਲਿਆ ਅਤੇ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਅਵਤਾਰ ਸਿੰਘ ਵਾਸੀ ਲਧਾਣਾ ਝਿੱਕਾ, ਥਾਣਾ ਸਦਰ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਹਾਲ ਵਾਸੀ ਅਮਾਇਰਾ ਗਰੀਨ ਐਨਕਲੇਵ, ਕੁਰਾਲੀ ਰੋਡ ਖਰੜ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ’ਤੇ ਤਲਾਸ਼ੀ ਲੈਣ ’ਤੇ ਕਾਰ ਦੀ ਡਿੱਗੀ ਅਤੇ ਪਿਛਲੀ ਸੀਟ ਤੋਂ ਕੁੱਲ 298 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਾਰ ਦੇ ਡੈਸ਼ਬੋਰਡ ਵਿੱਚੋਂ ਇੱਕ ਪਾਰਦਰਸ਼ੀ ਲਿਫ਼ਾਫ਼ੇ ਵਿੱਚੋਂ ਪੈਂਟਾਜੋਸਿਨ ਦੇ 10 ਨਸ਼ੀਲੇ ਟੀਕੇ ਵੀ ਬਰਾਮਦ ਕੀਤੇ ਗਏ।
ਪਿਛਲੀ ਖ਼ਬਰ ਬਲਾਚੌਰ, ਪੋਜੇਵਾਲ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ, ਲੋਕਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਸੜਕ ਦਾ ਕੰਮ ਜਲਦ ਮੁਕੰਮ... ਅਗਲੀ ਖ਼ਬਰ ਚੰਡੀਗੜ੍ਹ ’ਚ ਕੇਂਦਰ ਸਰਕਾਰ ਖਿਲਾਫ ਕਾਂਗਰਸ ਦਾ ਹੱਲਾ-ਬੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।