29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਰਾਹੋਂ, 28 ਅਗਸਤ (ਉਂਕਾਰ ਸਿੰਘ ਰਾਠੋਰ) - ਜ਼ਿਲ੍ਹੇ ਦੇ ਐਸ. ਐਸ.

ਅਜੀਤ ਡੈਸਕ 29-08-2026
ਰਾਹੋਂ, 28 ਅਗਸਤ (ਉਂਕਾਰ ਸਿੰਘ ਰਾਠੋਰ) - ਜ਼ਿਲ੍ਹੇ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਟੀਮ ਵੱਲੋਂ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਵਿਦਿਆਰਥੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇੰਸਪੈਕਟਰ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ’ਤੇ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਇਸ ਲਈ ਆਪਣੀ ਅਤੇ ਦੂਜਿਆਂ ਦੀ ਜ਼ਿੰਦਗੀ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਸਾਥੀਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ ਤੋਂ ਹੀ ਟ੍ਰੈਫਿਕ ਅਤੇ ਹੋਰ ਸਾਰੇ ਨਿਯਮਾਂ ਦੀ ਪਾਲਣਾ ਕਰਨ ਦਾ ਸੰਕਲਪ ਲੈਣ। ਸਕੂਲ ਦੇ ਐਮ.ਡੀ. ਜਗੀਰ ਸਿੰਘ ਨੇ ਪੁਲਿਸ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਨੂੰ ਆਪਣੀ ਜ਼ਿੰਦਗੀ ਵਿੱਚ ਅਮਲ ਵਿੱਚ ਲਿਆਉਣ ਲਈ ਕਿਹਾ। ਇਸ ਮੌਕੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ, ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ, ਕੁਲਵਿੰਦਰ, ਪ੍ਰਿੰਸਪਾਲ, ਮਨੀਸ਼ਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਬੰਗਾ ਦੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਐਮ.ਆਰ. ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ। ਐਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ ਨੇ ਜ਼ਿਲ੍ਹਾ ਸਕੂਲ ਖੇਡਾਂ ’ਚ ਮਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।