29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਜਪਾ ਦੀ ਡਬਲ ਇੰਜਣ ਸਰਕਾਰ ਨਾਲ ਹੀ ਪੰਜਾਬ ਦਾ ਵਿਕਾਸ ਸੰਭਵ : ਸੰਦੀਪ ਭਾਟੀਆ

ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਦੇ ਰਾਜ ਵਿੱਚ ਹੀ ਤੇਜ਼ੀ ਨਾਲ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਨਾਲ ਬਿਹਤਰ ਤਾਲਮੇਲ ਬਣਾ ਕੇ ਸੂਬੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਲੀਹ ’ਤੇ ਲਿਆ ਸਕੇ।

ਸੰਦੀਪ ਭਾਟੀਆ (ਸੋਨੂੰ) ਆਦੋਆਣਾ 29-08-2026
ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਦੇ ਰਾਜ ਵਿੱਚ ਹੀ ਤੇਜ਼ੀ ਨਾਲ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਨਾਲ ਬਿਹਤਰ ਤਾਲਮੇਲ ਬਣਾ ਕੇ ਸੂਬੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਲੀਹ ’ਤੇ ਲਿਆ ਸਕੇ। ਸੋਨੂੰ ਭਾਟੀਆ ਨੇ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਕਿਸਾਨਾਂ ਅਤੇ ਕਿਸਾਨੀ ਦੀ ਬਿਹਤਰੀ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਾਇਤਾ ਦੇਣ, ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੋਨੂੰ ਭਾਟੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਦੇਸ਼ ਦੇ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਨ੍ਹਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਯੋਜਨਾ, ਜਨ-ਧਨ ਯੋਜਨਾ ਤੇ ਹੋਰ ਕੇਂਦਰੀ ਸਕੀਮਾਂ ਸ਼ਾਮਲ ਹਨ। ਉਨ੍ਹਾਂ ਅਨੁਸਾਰ ਇਨ੍ਹਾਂ ਯੋਜਨਾਵਾਂ ਰਾਹੀਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼, ਰਸੋਈ ਗੈਸ, ਬੈਂਕਿੰਗ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਗਿਆ ਹੈ। ਭਾਜਪਾ ਆਗੂ ਸੋਨੂੰ ਭਾਟੀਆ ਨੇ ਕਿਹਾ ਕਿ ਪੰਜਾਬ ਵਿੱਚ ਜੇਕਰ ਕੇਂਦਰ ਤੇ ਸੂਬੇ ਵਿੱਚ ਇੱਕੋ ਵਿਚਾਰਧਾਰਾ ਵਾਲੀ ਸਰਕਾਰ ਹੋਵੇ ਤਾਂ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਬਿਹਤਰ ਤਾਲਮੇਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪੰਜਾਬ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਜਾਗਰੂਕ ਕਰ ਰਹੇ ਹਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼ - ਮਹਾਨ ਤਪੱਸਵੀ ਬ੍ਰਹਮਲੀਨ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।