ਭਗਵਾਨ ਮਹਾਂਵੀਰ ਸਕੂਲ ਵਿਖੇ ਬੂਟੇ ਲਗਾਉਣ ਮੌਕੇ ਐਨ.ਸੀ.ਸੀ ਕੈਡਟ ਅਤੇ ਵਿਦਿਆਰਥੀ। ਭਗਵਾਨ ਮਹਾਂਵੀਰ ਸਕੂਲ ਬੰਗਾ ਵਲੋਂ ‘ ਇੱਕ ਬੂਟਾ ਮਾਂ ਦੇ ਨਾਮ ’ ਮੁਹਿੰਮ ਤਹਿਤ ਬੂਟੇ ਲਗਾਏ
ਬੰਗਾ, 29 ਅਗਸਤ (ਧਰਮਵੀਰ ਪਾਲ) - ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ‘ਇੱਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਹੈ।
ਅਜੀਤ ਡੈਸਕ
30-08-2026