31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ੇਖੂਪੁਰ ਬਾਗ਼ ਦਾ ਸਾਲਾਨਾ ਛਿੰਝ ਮੇਲਾ 5 ਸਤੰਬਰ ਨੂੰ

ਉਸਮਾਨਪੁਰ, 30 ਅਗਸਤ (ਸੰਦੀਪ ਮਝੂਰ) - ਪਿੰਡ ਸ਼ੇਖੂਪੁਰ ਬਾਗ਼ ਦਾ ਸਲਾਨਾ ਛਿੰਝ ਮੇਲਾ ਸਰਪੰਚ ਗੁਰਪ੍ਰੀਤ ਕੌਰ ਅਤੇ ਗੁੱਗਾ ਜਾਹਰ ਪੀਰ ਛਿੰਝ ਮੇਲਾ ਪ੍ਰਬੰਧਕ ਕਮੇਟੀ, ਸਮੂਹ ਮੈਂਬਰਾਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਜਸਵਿੰਦਰ ਸਿੰਘ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਦੱਸਿਆ ਕਿ 3 ਸਤੰਬਰ ਦਿਨ ਵੀਰਵਾਰ ਨੂੰ ਪੰਚਾਇਤ ਘਰ ਵਿਖੇ ਅਖੰਡ ਪਾਠ ਅਰੰਭ ਕਰਵਾਏ ਜਾਣਗੇ ਤੇ 5 ਸਤੰਬਰ ਨੂੰ ਭੋਗ ਪੈਣ ਉਪਰੰਤ ਛਿੰਝ ਮੇਲਾ ਕਰਵਾਇਆ ਜਾਵੇਗਾ।

ਅਜੀਤ ਡੈਸਕ 31-08-2026
ਉਸਮਾਨਪੁਰ, 30 ਅਗਸਤ (ਸੰਦੀਪ ਮਝੂਰ) - ਪਿੰਡ ਸ਼ੇਖੂਪੁਰ ਬਾਗ਼ ਦਾ ਸਲਾਨਾ ਛਿੰਝ ਮੇਲਾ ਸਰਪੰਚ ਗੁਰਪ੍ਰੀਤ ਕੌਰ ਅਤੇ ਗੁੱਗਾ ਜਾਹਰ ਪੀਰ ਛਿੰਝ ਮੇਲਾ ਪ੍ਰਬੰਧਕ ਕਮੇਟੀ, ਸਮੂਹ ਮੈਂਬਰਾਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਜਸਵਿੰਦਰ ਸਿੰਘ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਦੱਸਿਆ ਕਿ 3 ਸਤੰਬਰ ਦਿਨ ਵੀਰਵਾਰ ਨੂੰ ਪੰਚਾਇਤ ਘਰ ਵਿਖੇ ਅਖੰਡ ਪਾਠ ਅਰੰਭ ਕਰਵਾਏ ਜਾਣਗੇ ਤੇ 5 ਸਤੰਬਰ ਨੂੰ ਭੋਗ ਪੈਣ ਉਪਰੰਤ ਛਿੰਝ ਮੇਲਾ ਕਰਵਾਇਆ ਜਾਵੇਗਾ। ਇਸ ਮੌਕੇ ਛਿੰਝ ਮੇਲੇ ਵਿੱਚ ਪੰਜਾਬ ਭਰ ਤੋਂ ਚੋਟੀ ਦੇ ਪਹਿਲਵਾਨ ਭਾਗ ਲੈਣਗੇ। ਜੇਤੂਆਂ ਨੂੰ ਪ੍ਰਬੰਧਕਾਂ ਵਲੋਂ ਨਕਦਨਾਮਾ ਅਤੇ ਦਿਲ ਖਿੱਚਵੇਂ ਇਨਾਮ ਦਿੱਤੇ ਜਾਣਗੇ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਲਲਿਤ ਮੋਹਨ ਪਾਠਕ, ਸਰਬਜੀਤ ਸਿੰਘ ਬਾਹੀਆ ਐਸ.ਪੀ.ਡੀ, ਪੰਕਜ ਸ਼ਰਮਾ ਡੀ. ਐਸ. ਪੀ. ਨਵਾਂਸ਼ਹਿਰ ਆਦਿ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ। ਇਸ ਮੌਕੇ ਬਿੱਕਰ ਸਿੰਘ, ਗੁਰਪ੍ਰੀਤ ਕੌਰ ਸਰਪੰਚ, ਅਮਰਜੀਤ ਸਿੰਘ, ਘੰਮਣ ਲਾਲ ਮੀਤ ਪ੍ਰਧਾਨ, ਉਜਾਗਰ ਸਿੰਘ, ਜਸਵੰਤ ਸਿੰਘ, ਗੁਰਮੁਖ ਸਿੰਘ, ਸਰਵਣ ਸਿੰਘ, ਜਸਵੀਰ ਸਿੰਘ (ਸਾਰੇ ਮੈਂਬਰ), ਕਰਮਜੀਤ ਸਿੰਘ, ਜੋਗਾ ਸਿੰਘ ਠੇਕੇਦਾਰ, ਮਨਜੋਤ ਸਿੰਘ ਰਾਜਾ ਯੂ. ਕੇ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਾ ਸਾਹਿਬ ਨੂੰ ਸਮਰਪਿਤ ਚੱਲੇਗਾ ਕੋਲਡ ਕੌਫੀ ਅਤੇ ਸਟ੍ਰਾਬੇਰੀ ਸ਼ੇਕ ਦਾ ਲੰਗਰ: ਜੋਗਾ ਸਿੰਘ ਗਰਚਾ ਅਗਲੀ ਖ਼ਬਰ ਵਾਤਾਵਰ ਨ ਸੰਭਾਲ ਸੁਸਾਇਟੀ ਨੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।