31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਸ਼ਾ ਮੁਕਤੀ ਲਈ ਪਰਿਵਾਰਕ ਪਿਆਰ ਤੇ ਸਹਿਯੋਗ ਜ਼ਰੂਰੀ-ਡੀ. ਐੱਮ. ਸੀ. ਡਾ. ਹਰਪ੍ਰੀਤ ਸਿੰਘ

ਨਵਾਂਸ਼ਹਿਰ, 30 ਅਗਸਤ (ਦੀਦਾਰ ਸਿੰਘ ਸ਼ੇਤਰਾ) - ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਰੱਖੜੀ ਦਾ ਤਿਉਹਾਰ ਸਾਦਗੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ.

ਅਜੀਤ ਡੈਸਕ 31-08-2026
ਨਵਾਂਸ਼ਹਿਰ, 30 ਅਗਸਤ (ਦੀਦਾਰ ਸਿੰਘ ਸ਼ੇਤਰਾ) - ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਰੱਖੜੀ ਦਾ ਤਿਉਹਾਰ ਸਾਦਗੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਕੇਂਦਰ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ. ਰਮਨ ਕੁਮਾਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਪਰਿਵਾਰਕ ਸਾਂਝ ਦਾ ਪ੍ਰਤੀਕ ਹੈ। ਨਸ਼ਾ ਮੁਕਤੀ ਦੇ ਸਫ਼ਰ ਵਿੱਚ ਪਰਿਵਾਰ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਪਰਿਵਾਰਕ ਸਹਿਯੋਗ ਤੇ ਹੌਂਸਲਾ ਨਸ਼ੇ ਦੀ ਆਦਤ ਤੋਂ ਉਭਰ ਰਹੇ ਵਿਅਕਤੀ ਨੂੰ ਆਪਣੀ ਜ਼ਿੰਦਗੀ ਮੁੜ ਸੁਚਾਰੂ ਬਣਾਉਣ ਲਈ ਮਜ਼ਬੂਤ ਪ੍ਰੇਰਣਾ ਦੀ ਸਖ਼ਤ ਲੋੜ ਹੁੰਦੀ ਹੈ। ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ ਦੇ ਨਾਲ-ਨਾਲ ਪਰਿਵਾਰਕ ਸਹਿਯੋਗ, ਕਾਊਂਸਲਿੰਗ ਤੇ ਸਮਾਜ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਨੇ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਨਸ਼ਾ ਮੁਕਤੀ ਸੰਭਵ ਹੈ ਤੇ ਹਰ ਵਿਅਕਤੀ ਨੂੰ ਨਸ਼ਾ-ਮੁਕਤ ਤੇ ਸਿਹਤਮੰਦ ਜੀਵਨ ਵੱਲ ਵਧਣ ਦਾ ਮੌਕਾ ਮਿਲਣਾ ਚਾਹੀਦਾ ਹੈ। ਸਮਾਗਮ ਦੌਰਾਨ ਮਰੀਜ਼ਾਂ ਨਾਲ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ, ਸਨਮਾਨਜਨਕ ਤੇ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨੀਰਜ ਕੁਮਾਰ, ਮਨਦੀਪ ਕੌਰ, ਦੀਪਕ ਕੁਮਾਰ ਤੇ ਕੌਂਸਲਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਮੁਸਲਿਮ ਵੈੱਲਫੇਅਰ ਕਮੇਟੀ ਮਸਜਿਦ ਜੱਸੋਮਜਾਰਾ ਵਿਖੇ ਈਦ-ਏ-ਮਿਲਾਦ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਉਦਾਸੀਨ ਕੁਟੀਆ ਧਰਮਪੁਰ ਪੈਲੀ ਵਿਖੇ ਸ੍ਰੀ ਭਾਗਵਤ ਕਥਾ 1 ਸਤੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।